ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ

Simarpreet kaur

ਪਟਿਆਲਾ, 10 ਦਸੰਬਰ 2025 : 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ (District Council and Block Samiti) ਦੀਆਂ ਚੋਣਾਂ ਸਬੰਧੀਂ ਰਾਜ ਦੇ ਚੋਣ ਕਮਿਸ਼ਨ (State Election Commission) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (State Election Commission Section 163 of the Indian Civil Security Code 2023) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਗੰਡਾਸੇ , ਤੇਜਧਾਰ ਟਕੂਏ, ਕੁਲਹਾੜੀਆਂ, ਅਤੇ ਹੋਰ ਘਾਤਕ ਅਸਲਾ ਹਥਿਆਰ, ਭਾਵੇਂ ਲਾਇਸੰਸੀ ਹੀ ਕਿਉਂ ਨਾ ਹੋਵੇ ਚੁੱਕਣ ‘ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।

ਚੋਣਾਂ ਦੌਰਾਨ ਆਪਣਾ ਅਸਲਾ ਨਾਲ ਲੈ ਕੇ ਨਹੀਂ ਘੁੰਮਣਗੇ ਲਾਇਸੰਸੀ ਅਸਲਾ ਧਾਰਕ

ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਹਦਾਇਤਾਂ ਹਨ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਵਾਲੀਆਂ ਚੋਣਾਂ ਨੂੰ ਸੁੱਚਜੇ/ਸ਼ਾਂਤ ਮਈ ਢੰਗ (Conduct elections in a fair/peaceful manner) ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ / ਕੈਰੀ ਕਰਨ ਤੋਂ ਰੋਕਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਤਰਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ । ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Read more : ਚੋਣ ਕਮਿਸ਼ਨ ਨੇ ਕੀਤਾ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *