ਸ੍ਰੀ ਅਕਾਲ ਤਖਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਕਮੇਟੀ ਗਠਿਤ : ਮਾਨ

Bhagwant Mann

ਚੰਡੀਗੜ੍ਹ, 17 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਕਮੇਟੀ ਗਠਿਤ (Committee constituted) ਕੀਤੀ ਗਈ ਹੈ ।

ਕਿਸ ਮਾਮਲੇ ਸਬੰਧੀ ਕੀਤੀ ਗਈ ਹੈ ਕਮੇਟੀ ਗਠਿਤ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Government of Punjab) ਵਲੋਂ ਜੋ ਸ੍ਰੀ ਅਕਾਲ ਤਖਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਉਹ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਨਿਰਦੇਸ਼ਾਂ ਅਨੁਸਾਰ `ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨਾਲ ਸਬੰਧਤ ਮਾਮਲਿਆਂ ਲਈ ਕੀਤੀ ਗਈ ਹੈ ।

ਕੌਣ ਕੌਣ ਹਨ ਇਸ 7 ਮੈਂਬਰਾਂ ‘ਤੇ ਆਧਾਰਤ ਕਮੇਟੀ ਵਿਚ

ਇਸ ਕਮੇਟੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜੱਜ ਜਸਪਾਲ ਸਿੰਘ, ਸੇਵਾਮੁਕਤ ਜੱਜ ਗੁਰਬੀਰ ਸਿੰਘ, ਸਾਬਕਾ ਆਈ. ਪੀ. ਐੱਸ. ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ. ਔਲਖ ਤੇ ਲਾਅ ਅਫ਼ਸਰ ਪ੍ਰੀਤਇੰਦਰ ਪਾਲ ਸਿੰਘ ਸ਼ਾਮਲ ਹਨ ।

ਕਮੇਟੀ ਪੰਜਾਬ ਸਰਕਾਰ ਨੂੰ ਵਿਚਾਰ-ਵਟਾਂਦਰੇ ਲਈ ਸੌਂਪੇਗੀ ਸੁਝਾਅ ਤੇ ਰਿਪੋਰਟਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇਸ ਕਮੇਟੀ ਨਾਲ ਲਗਾਤਾਰ ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ ‘ਤੇ ਸ੍ਰੀ ਅਕਾਲ ਤਖ਼ਤ ਤਾਲਮੇਲ ਬਣਾ ਕੇ ਰੱਖੇਗੀ ਤੇ ਅਹਿਮ ਮੁੱਦਿਆਂ ‘ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ । ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਵੱਲੋਂ 16 ਸਤੰਬਰ 2026 ਦੇ ਆਰਡਰ ਰਾਹੀਂ ਕੀਤਾ ਗਿਆ ਹੈ ।

Read More : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਕੀਤਾ ਡਿਜੀਟਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਸ੍ਰੀ ਅਕਾਲ ਤਖਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਕਮੇਟੀ ਗਠਿਤ : ਮਾਨ

Leave a Reply

Your email address will not be published. Required fields are marked *