ਹਿਮਾਚਲ ਪ੍ਰਦੇਸ਼, 8 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਚੰਬਾ ਵਿਖੇ ਇਕ ਪ੍ਰਾਈਵੇਟ ਬਸ ਦੇ ਉਲਟ ਜਾਣ ਦੇ ਕਾਰਨ 7 ਵਿਅਕਤੀਆਂ ਦੀ ਮੌਤ (Death) ਤੇ 11 ਜਣੇ ਜਖਮੀ ਹੋਏ ਹਨ ।
ਕਿਵੇਂ ਵਾਪਰਿਆ ਸੜਕ ਹਾਦਸਾ
ਚੰਬਾ ਦੇ ਐਸ. ਪੀ. ਵਿਜੇ ਕੁਮਾਰ ਸਕਲਾਨੀ ਨੇ ਦੱਸਿਆ ਕਿ ਉਕਤ ਬੱਸ ਸਵੇਰੇ 7 ਵਜੇ ਬੈਰਾਗੜ੍ਹ ਤੋਂ ਚੰਬਾ ਲਈ ਰਵਾਨਾ ਹੋਈ ਸੀ ਤੇ ਜਿਵੇਂ ਹੀ ਬੈਰਾਗੜ੍ਹ ਤੋਂ ਕੁਝ ਦੂਰੀ ‘ਤੇ ਪਹੁੰਚੀ ਤਾਂ ਪਲਟ ਗਈ । ਪ੍ਰਤੱਖਦਰਸ਼ੀਆਂ ਅਨੁਸਾਰ ਜਿਵੇਂ ਹੀ ਬੱਸ ਪਲਟੀ (bus overturned) ਤਾਂ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ ਅਤੇ ਚੀਕ-ਚਿਹਾੜਾ ਪੈ ਗਿਆ । ਸਥਾਨਕ ਲੋਕਾਂ ਨੇ ਹਾਦਸੇ ਬਾਰੇ ਪੁਲਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਲਈ ਪੁਲਸ ਦਾ ਸਾਥ ਦਿੱਤਾ ।
ਬਸ ਵਿਚ ਕਿੰਨੇ ਯਾਤਰੀ ਸਨ ਸਵਾਰ
ਮੁੱਢਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਲਗਭਗ 25 ਯਾਤਰੀ ਸਵਾਰ ਸਨ । ਸੜਕ ਹਾਦਸੇ (Road accidents) ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਅਸਲ ਪੱਧਰ ਤਾਂ ਹੀ ਸਪੱਸ਼ਟ ਹੋਵੇਗਾ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚਣਗੇ ਅਤੇ ਜਾਂਚ ਮੁਕੰਮਲ ਹੋ ਜਾਵੇਗੀ । ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ । ਜਖਮੀਆਂ (Injuries) ਦਾ ਇਲਾਜ ਟਿੱਸਾ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ ।
Read More : ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਹੋਈ ਤਿੰਨ ਨੌਜਵਾਨਾਂ ਦੀ ਮੌਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
