ਮਹਾਰਾਸ਼ਟਰ, 11 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਭੰਡਾਰਾ ਜਿਲੇ ਵਿਚ ਅੱਜ ਸਵੇਰੇ ਇਕ ਕਾਰ ਅਤੇ ਟਰੱਕੀ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਵਿਚ 8 ਦੀ ਮੌਤ (Death)ਹੋ ਗਈ ਹੈ ।
ਕਿਵੇਂ ਵਾਪਰਿਆ ਸੜਕ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਜਿਲਾ ਭੰਡਾਰਾ (Bhandara District) ਵਿਖੇ ਜੋ ਇਕ ਐਸ. ਯੂ. ਵੀ. ਕਾਰ ਅਤੇ ਟਰੱਕ ਵਿਚਾਲੇ ਟੱਕਰ ਦੇ ਚਲਦਿਆਂ ਵਾਪਰੇ ਸੜਕ ਹਾਦਸੇ (Road accidents) ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਸ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ ਅਤੇ ਤਿੰਨ ਹੋਰ ਜਖਮੀ ਹੋ ਗਏ ਹਨ ਵਾਲੇ ਸੜਕ ਹਾਦਸੇ ਦੌਰਾਨ ਕਾਰ ਟਰੱਕ ਹੇਠਾਂ ਜਾ ਵੜੀ, ਜਿਸਨੂੰ ਜੇ. ਸੀ. ਬੀ. ਦੀ ਮਦਦ ਨਾਲ ਕੱਢਣਾ ਪਿਆ ।
ਜਖਮੀਆਂ ਨੂੰ ਪਹੁੰਚਾਇਆ ਗਿਆ ਇਲਾਜ ਲਈ ਹਸਪਤਾਲ
ਉਕਤ ਵਾਪਰੇ ਸੜਕ ਹਾਦਸੇ ਵਿਚ ਜਖਮੀ ਵਿਅਕਤੀਆਂ ਨੂੰ ਇਲਾਜ ਲਈ ਤੁਰੰਤ ਨੇੜਲੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਤੇ ਮੌਤ ਦੇ ਘਾਟ ਉਤਰ ਚੁੱਕੇ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਖੇ ਪਹੁੰਚਾ ਦਿੱਤਾ ਗਿਆ ਹੈ । ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰਦਿਆਂ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Read More : ਪੰਜਾਬੀ ਮੂਲ ਦੇ ਨੌਜਵਾਨ ਦੀ ਕੈਨੈਡਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਮਹਾਰਾਸ਼ਟਰ ਵਿਚ ਕਾਰ-ਟਰੱਕ ਟੱਕਰ ਦੌਰਾਨ ਹੋਈ 8 ਲੋਕਾਂ ਦੀ ਮੌਤ”