ਦਿੱਲੀ `ਚ 80 ਸਾਲਾ ਬਜ਼ੁਰਗ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Suicide

ਨਵੀਂ ਦਿੱਲੀ, 8 ਅਪ੍ਰੈਲ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਇਕ ਇਲਾਕੇ ਵਿਚ ਇਕ ਬ਼ਜੁਰਗ (Elderly) ਵਲੋਂ ਆਪਣੇ ਆਪ ਨੂੰ ਗੋਲੀ ਮਾਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਇਹ ਬਜ਼ੁਰਗ

ਦਿੱਲੀ ਦੇ ਬਾਹਰੀ ਇਲਾਕੇ ਮੰਗੋਲਪੁਰੀ ‘ਚ 80 ਸਾਲਾ ਬਜ਼ੁਰਗ ਨੇ ਆਪਣੇ ਲਾਇਸੈਂਸੀ ਰਿਵਾਲਵਰ (Licensed revolver) ਨਾਲ ਕਥਿਤ ਤੌਰ ‘ਤੇ ਗੋਲੀ ਮਾਰ ਕੇ ਖੁਦਕੁਸ਼ੀ (Suicide) ਕਰ ਲਈ । ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਉਮਰਾਵ ਸਿੰਘ ਪੀਤਮਪੁਰਾ ਦੇ ਸੁਵਿਧਾ ਕੁੰਜ ਦਾ ਵਸਨੀਕ ਸੀ ਅਤੇ ਉਹ ਰੀਅਲ ਅਸਟੇਟ ਕਾਰੋਬਾਰ ਨਾਲ ਜੁੜਿਆ ਹੋਇਆ ਸੀ ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਕੀ ਦੱਸਿਆ

ਮੰਗੋਲਪੁਰੀ ਥਾਣੇ ਨੂੰ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਇਕ ਟੀਮ ਮੌਕੇ ‘ਤੇ ਪਹੁੰਚੀ ਅਤੇ ਉਮਰਾਵ ਨੂੰ ਗੋਲੀ ਲੱਗਣ ਦੇ ਕਾਰਨ ਜ਼ਖਮੀ ਹਾਲਤ ‘ਚ ਪਾਇਆ । ਪੁਲਸ ਮੁਤਾਬਕ ਮੈਡੀਕਲ ਜਾਂਚ ਦੌਰਾਨ ਉਮਰਾਵ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਉਮਰਾਵ ਕੁਝ ਸਮੇਂ ਤੋਂ ਅਸਥਮਾ ਤੇ ਦਿਮਾਗ ਸਬੰਧੀ ਬੀਮਾਰੀਆਂ ਤੋਂ ਪੀੜਤ ਸੀ ।

Read More : ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *