ਅੰਮ੍ਰਿਤਸਰ, 16 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਚਾਰ ਨੌਜਵਾਨਾਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।
ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ (Amritsar Counter Intelligence) ਵਲੋਂ ਜੋ ਅੰਮ੍ਰਿਤਸਰ-ਲਾਹੌਰ ਅੰਤਰਰਾਸ਼ਟਰੀ ਸੜਕ ਮਾਰਗ ‘ਤੇ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਹੈਰੋਇਨ (Heroin) ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਾਰ ਕੀਤਾ ਹੈ ਦੇ ਕੋਲੋਂ 30 ਤੋਂ 35 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਦੋਂ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਕਿਸਮ ਅਤੇ ਗਿਣਤੀ ਸਬੰਧੀ ਜਾਣਕਾਰੀ ਨਹੀਂ ਮਿਲੀ ਹੈ ।
ਇੰਟੈਲੀਜੈਂਸ ਕਰ ਰਹੀ ਹੈ ਮੁਲਜਮਾਂ ਤੋ ਪੁੱਛਗਿੱਛ
ਉਕਤ ਪਕੜੇ ਗਏ ਚਾਰ ਵਿਅਕਤੀਆਂ ਕੋਲੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਬੰਧੀ ਜਾਂਚ ਕੀਤੀ ਜਾ ਰਹੀ ਹੈ । ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਕੀਤੀ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਪਿੱਛੇ ਕਿਹੜੇ ਲੋਕ ਜਾਂ ਨੈੱਟਵਰਕ ਸਰਗਰਮ ਹਨ ।
Read More : ਅੰਮ੍ਰਿਤਸਰ ਪੁਲਸ ਨੇ 8 ਵਿਅਕਤੀਆਂ ਨੂੰ ਕੀਤਾ ਨਸ਼ੇ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
