ਪੰਜਾਬ ਵਿੱਚ ਚਲਾਈ ਜਾਵੇਗੀ 16 ਰੋਜ਼ਾ ‘ਸਵੱਛਤਾ ਹੀ ਸੇਵਾ-2026 ਮੁਹਿੰਮ

hardeep Mundiya

ਚੰਡੀਗੜ੍ਹ, 16 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਭਰ ਵਿਚ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ-2026 ਮੁਹਿੰਮ ਚਲਾਈ ਜਾਵੇਗੀ ।

ਕੀ ਦੱਸਿਆ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ (Water Supply and Sanitation Minister) ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਚ ਚਲਾਈ ਜਾ ਰਹੀ 16 ਰੋਜ਼ਾ ਸਵੱਛਤਾ ਹੀ ਸੇਵਾ ਮੁਹਿੰਮ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ”ਥੀਮ ਤਹਿਤ ਮਨਾਈ ਜਾਵੇਗੀ ।

ਕੈਬਨਿਟ ਮੰਤਰੀ ਪੰਜਾਬ ਨੇ ਕੇਂਦਰੀ ਮੰਤਰੀ ਨੂੰ ਕਰਵਾਇਆ ਜਾਣੂ

ਪੰਜਾਬ ਵਿੱਚ ਮੁਹਿੰਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਤਿਆਰੀਆਂ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਸੂਬੇ ਦੇ ਪੇਂਡੂ ਇਲਾਕੇ ਵਿੱਚ ਸਫ਼ਾਈ ਅਤੇ ਸੈਨੀਟੇਸ਼ਨ ਗਤੀਵਿਧੀਆਂ ਵਿੱਚ ਗ੍ਰਾਮ ਪੰਚਾਇਤਾਂ, ਸਥਾਨਕ ਭਾਈਚਾਰਿਆਂ ਅਤੇ ਵੱਖ-ਵੱਖ ਭਾਈਵਾਲਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ ।

Read More : ਪੰਜਾਬ `ਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਮੁੱਖ ਮੰਤਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *