ਬਹਿਰੀਨ ਤੋਂ ਹੈਦਰਾਬਾਦ ਆ ਰਹੀ ਉਡਾਣ `ਚ ਬੰਬ ਦੀ ਧਮਕੀ

Airoplane

ਹੈਦਰਾਬਾਦ, 24 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਹਰਿਆਣਾ ਦੇ ਸ਼ਹਿਰ ਹੈਦਰਾਬਾਦ (Hyderabad) ਸਥਿਤ ਰਾਜੀਵ ਗਾਂਧੀ ਅੰਤਰਰਾਸ਼ਟਰੀ (ਆਰ.ਜੀ. ਆਈ.) ਹਵਾਈ ਅੱਡੇ `ਤੇ ਬਹਿਰੀਨ ਤੋਂ ਆ ਰਹੀ ਇਕ ਉਡਾਣ ਨੂੰ ਐਤਵਾਰ ਨੂੰ ਬੰਬ ਦੀ ਧਮਕੀ (Bomb threat) ਮਿਲਣ ਦੀ ਵਜ੍ਹਾ ਨਾਲ ਮੁੰਬਈ ਵੱਲ ਮੋੜ ਦਿੱਤਾ ਗਿਆ, ਜਿੱਥੇ ਉਸ ਨੂੰ ਸੁਰੱਖਿਅਤ ਉਤਾਰ ਲਿਆ ਗਿਆ । ਪੁਲਸ ਨੇ ਇਹ ਜਾਣਕਾਰੀ ਦਿੱਤੀ । ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੀ ਜਾਂਚ ਤੋਂ ਬਾਅਦ ਇਹ ਬੰਬ ਦੀ ਧਮਕੀ ਝੂਠੀ ਸਾਬਤ ਹੋਈ ।

ਜਹਾਜ਼ ਨੂੰ ਮੁੰਬਈ ਵੱਲ ਮੋੜਿਆ

ਪੁਲਸ ਨੇ ਦੱਸਿਆ ਕਿ ਆਰ. ਜੀ. ਆਈ. ਹਵਾਈ ਅੱਡੇ (R. G. I. Airport) ਦੇ ਅਧਿਕਾਰੀਆਂ ਦੀ ਸਿ਼ਕਾਇਤ ਦੇ ਆਧਾਰ `ਤੇ ਇੱਥੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ ਨੂੰ ਮਿਲੀ ਧਮਕੀ ਭਰੀ ਈ-ਮੇਲ `ਚ ਦਾਅਵਾ ਕੀਤਾ ਗਿਆ ਸੀ ਕਿ ਬਹਿਰੀਨ ਤੋਂ ਹੈਦਰਾਬਾਦ (Bahrain to Hyderabad) ਆ ਰਹੇ ਜਹਾਜ਼ `ਚ ਬੰਬ ਰੱਖਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਹਾਜ਼ ਨੂੰ ਮੁੰਬਈ ਵੱਲ ਮੋੜ ਦਿੱਤਾ ਗਿਆ । ਅਧਿਕਾਰੀ ਨੇ ਦੱਸਿਆ ਕਿ “ਸੁਰੱਖਿਆ ਜਾਂਚ ਕੀਤੀ ਗਈ ਅਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ ।

Read More : ਪਾਇਲਟ `ਤੇ ਚਾਲਕ ਦਲ ਦੀ ਮੈਂਬਰ ਨਾਲ ਸੈਕਸ ਸ਼ੋਸ਼ਣ ਦਾ ਦੋਸ਼

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *