ਪੈਰਾਮਿਲਟਰੀ ਫੋਰਸ ਦੇ ਦਫ਼ਤਰ ’ਤੇ ਅੱਤਵਾਦੀਆਂ ਵਲੋਂ ਆਤਮਘਾਤੀ ਹਮਲਾ

Pakistan Attack

ਇਸਲਾਮਾਬਾਦ, 24 ਨਵੰਬਰ 2025 : ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa of Pakistan ) ਦੀ ਰਾਜਧਾਨੀ ਪੇਸ਼ਾਵਰ ਵਿੱਚ ਫੈਡਰਲ ਕਾਂਸਟੇਬੁਲਰੀ (ਐਫ. ਸੀ.) ਮੁੱਖ ਦਫ਼ਤਰ `ਤੇ ਆਤਮਘਾਤੀ ਅੱਤਵਾਦੀ ਹਮਲਾ ਹੋਇਆ । ਪੇਸ਼ਾਵਰ ਦੇ ਕੈਪੀਟਲ ਸਿਟੀ ਪੁਲਿਸ ਅਧਿਕਾਰੀ ਡਾ. ਮੀਆਂ ਸਈਦ ਅਹਿਮਦ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਸੁਰੱਖਿਆ ਬਲਾਂ ਅਤੇ ਹਮਲਾਵਰਾਂ ਵਿਚਕਾਰ ਰੁਕ-ਰੁਕ ਕੇ ਗੋਲੀਬਾਰੀ (Shooting) ਜਾਰੀ ਹੈ । ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ, ਜਿਸ ਨਾਲ ਸੁਰੱਖਿਆ ਬਲਾਂ ਨੂੰ ਤੁਰੰਤ ਜਵਾਬੀ ਕਾਰਵਾਈ ਕਰਨੀ ਪਈ ।

ਪਾਕਿਸਤਾਨੀ ਫੌਜ ਨੇ ਕੀਤੀ ਤਿੰਨ ਸੈਨਿਕਾਂ ਦੀ ਮੌਤ ਤੇ ਪੰਜ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ

ਪਾਕਿਸਤਾਨੀ ਫੌਜ (Pakistan Army) ਨੇ 3 ਸੈਨਿਕਾਂ ਦੀ ਮੌਤ ਅਤੇ ਪੰਜ ਹੋਰਨਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ । ਆਤਮਘਾਤੀ ਹਮਲੇ ਦੌਰਾਨ ਤਿੰਨ ਅੱਤਵਾਦੀ ਵੀ ਮਾਰੇ ਗਏ ਹਨ । ਸਥਿਤੀ ਨੂੰ ਕਾਬੂ ਕਰਨ ਲਈ ਵਾਧੂ ਸੁਰੱਖਿਆ ਫੋਰਸ (Security Force) ਨੂੰ ਤਾਇਨਾਤ ਕਰਕੇ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ । ਪੁਲਸ ਅਤੇ ਰੈਪਿਡ ਰਿਐਕਸ਼ਨ ਫੋਰਸ ਦੀਆਂ ਟੀਮਾਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ । ਸੁਰੱਖਿਆ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੱਕ ਆਤਮਘਾਤੀ ਹਮਲਾਵਰ ਨੇ ਐਫਸੀ ਹੈੱਡਕੁਆਰਟਰ ਦੇ ਗੇਟ `ਤੇ ਆਪਣੇ ਆਪ ਨੂੰ ਉਡਾ ਲਿਆ ।

Read More : ਬਹਿਰੀਨ ਤੋਂ ਹੈਦਰਾਬਾਦ ਆ ਰਹੀ ਉਡਾਣ `ਚ ਬੰਬ ਦੀ ਧਮਕੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *