ਪਟਿਆਲਾ, 24 ਸਤੰਬਰ 2026 : ਨਸ਼ਾ ਤਸਕਰੀ (Drug trafficking) ਦੇ ਮਾਮਲਿਆਂ ਵਿਚ ਨਾਮਜਦ ਹੋਣ ਤੋਂ ਬਾਅਦ ਫਰਾਰ ਚੱਲ ਰਹੇ ਬਰਖਾਸਤ ਏ. ਆਈ. ਜੀ. (Dismissed AIG) ਨੂੰ ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਬਰਖਾਸਤ ਏ. ਆਈ. ਜੀ.
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਸ ਵਲੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਕਤੂਬਰ 2019 ਤੋਂ ਫ਼ਰਾਰ ਚੱਲੇ ਆ ਰਹੇ ਜਿਸ ਬਰਖ਼ਾਸਤ ਏ. ਆਈ. ਜੀ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੀ ਪਛਾਣ ਰਾਜਜੀਤ ਸਿੰਘ (Rajjit Singh) ਦੇ ਤੌੌਰ ‘ਤੇ ਹੋੋਈ ਹੈ। ਜਿਸ ਨਾਲ ਪੰਜਾਬ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲੇ ਆ ਰਹੇ ਭਗੌੜੇ ਮਾਮਲਿਆਂ ਵਿੱਚੋਂ ਇੱਕ ਦਾ ਅੰਤ ਹੋ ਗਿਆ ਹੈ ।
ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨਾਲ ਇੱਕ ਸਮੇਂ ਦੇ ਸੀਨੀਅਰ ਪੁਲਸ ਅਧਿਕਾਰੀ ਵੱਲੋਂ ਲਗਭਗ ਛੇ ਸਾਲਾਂ ਦੀ ਗੁਪਤਵਾਸ ਖ਼ਤਮ ਹੋ ਗਈ ਹੈ ।
ਜਿਕਰਯੋਗ ਹੈ ਕਿ ਰਾਜਜੀਤ ਸਿੰਘ ਨੂੰ ਅਪ੍ਰੈਲ-2019 ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ `ਤੇ ਬਣੀ ਐਸ. ਆਈ. ਟੀ. ਨੇ ਪਾਇਆ ਕਿ ਉਸ ਨੇ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਦੇ ਰੈਕਟ ਵਿੱਚ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕੀਤੀ ਸੀ ।
Read More : ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
