ਚੰਡੀਗੜ੍ਹ ਵਿਖੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Bomb threat

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ ।

ਸੁਰੱਖਿਆ ਏਜੰਸੀਆਂ ਨੇ ਕਰਵਾਇਆ ਕੋਰਟ ਕੰਪਲੈਕਸ ਖਾਲੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜੋ ਅੱਜ ਬੰਬ ਨਾਲ ਉਡਾਉਣ (Bomb threat) ਦੀ ਧਮਕੀ ਮਿਲੀ ਹੈ ਤੋਂ ਬਾਅਦ ਸੁਰੱਖਿਆ ਏੇਜੰਸੀਆਂ ਨੇ ਚੌਕਸੀ ਵਰਤਦਿਆਂ ਤੁਰੰਤ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਸਮੁੱਚੇ ਕੰਪਲੈਕਸ ਦੀ ਬੰਬ ਸਕੁਆਡ (Bomb Squad) ਅਤੇ ਹੋਰ ਵੱਖ-ਵੱਖ ਤਰੀਕਿਆਂ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।

ਸਾਈਬਰ ਵਿਭਾਗ ਕਰ ਰਿਹਾ ਹੈ ਧਮਕੀ ਭਰੀ ਈਮੇਲ ਦੀ ਜਾਂਚ

ਜਾਣਕਾਰੀ ਮੁਤਾਬਕ ਹਾਈਕੋਰਟ ਨੂੰ ਜੋ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਭੇਜੀ ਗਈ ਹੈ ਦੀ ਵੀ ਸਾਈਬਰ ਵਿਭਾਗ (Cyber ​​Department) ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਜਿਸ ਈਮੇਲ ਤੋਂ ਈਮੇਲ ਭੇੇਜੀ ਗਈ ਹੈ ਉਹ ਕਿਹੜੇ ਆਈ. ਪੀ. ਐਸ. ਐਡਰੈਸ ਰਾਹੀਂ ਭੇਜੀ ਗਈ ਹੈ । ਦੱਸਣਯੋਗ ਹੈ ਕਿ ਪੁਲਸ ਵਲੋ ਕੀਤੀ ਗਈ ਜਾਂਚ ਦੌਰਾਨ ਪਹਿਲਾਂ ਵਾਂਗ ਇਸ ਵਾਰ ਵੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ।

Read More : ਫਿਰੋਜ਼ਪੁਰ ਵਿਖੇ ਸਕੂਲ ਆਫ ਐਮੀਨੈਂਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *