ਤਰਨਤਾਰਨ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਕੀਤਾ ਗੋਲੀ ਮਾਰ ਕੇ ਕਤਲ

Taran Taran Murder

ਤਰਨਤਾਰਨ, 26 ਸਤੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਗੱਗੋਬੂਆ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਬੀਤੇ ਦਿਨੀਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਪਿੰਡ ਗੱਗੋਬੂਆ (Village Gaggobua) ਵਿਖੇ ਜੋ ਸ਼ੋ੍ਮਣੀ ਅਕਾਲੀ ਦਲ ਦੀ ਮਹਿਲਾ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਦਾ ਘਰ ਦੇ ਬਾਹਰ ਹੀ ਕਿਸੇ ਵਲੋਂ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੇ ਵਿਅਕਤੀ ਦੀ ਪਛਾਣ ਨਵਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ । ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਪੁਲਸ ਨੇ ਕੀਤੀ ਹਮਲਾਵਰਾਂ ਦੀ ਭਾਲ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਉਕਤ ਵਿਅਕਤੀ ਦਾ ਕਤਲ ਪਹਿਲਾਂ ਤੋਂ ਹੀ ਚੱਲ ਰਹੇ ਇਕ ਪਰਿਵਾਰਕ ਝਗੜੇ ਦਾ ਨਤੀਜਾ ਹੋ ਸਕਦੀ ਹੈ ਸਬੰਧੀ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ । ਉਕਤ ਕਤਲ ਸਬੰਧੀ ਪੁਲਸ ਨੂੰ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰੀ (Arrest) ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ।

Read More : ਸ਼ਰਾਬ ਦੇ ਨਸ਼ੇ ਦੀ ਟੱਲੀ ਨੌਜਵਾਨ ਨੇ ਚਾਕੂ ਮਾਰ ਕੇ ਕੀਤਾ ਮਾਂ ਦਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਤਰਨਤਾਰਨ ਵਿਖੇ ਅਕਾਲੀ ਸਰਪੰਚ ਦੇ ਪਤੀ ਦਾ ਕੀਤਾ ਗੋਲੀ ਮਾਰ ਕੇ ਕਤਲ”

Leave a Reply

Your email address will not be published. Required fields are marked *