ਚੰਡੀਗੜ੍ਹ, 26 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਪ੍ਰਾਈਵੇਟ ਪਾਸਪੋਰਟ ਏਜੰਟ
ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਵਿਭਾਗ ਵਲੋਂ ਜੋ ਬੀਤੇ ਦਿਨੀਂ ਜਲੰਧਰ ਵਿਖੇ ਇਕ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਏਜੰਟ ਦੀ ਪਛਾਣ ਹਰਦੀਪ ਕੌਰ ਦੇ ਤੌੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਮਹਿਲਾ ਏਜੰਟ ਵਲੋਂ 20 ਹਜ਼ਾਰ ਰੁਪਏ ਰਿਸ਼ਵਤ ਦੇ ਤੌਰ ‘ਤੇ ਪ੍ਰਾਪਤ ਕੀਤੇ ਜਾ ਰਹੇ ਸਨ ।
ਕਿਸ ਬਦਲੇ ਮੰਗੀ ਜਾ ਰਹੀ ਸੀ ਰਿਸ਼ਵਤ
ਪੰਜਾਬ ਵਿਜੀਲੈਂਸ ਬਿਊਰੋ ਅਨੁਸਾਰ ਉਕਤ ਮੁਲਜ਼ਮ ਮਹਿਲਾ ਵਲੋਂ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਨਾਲ ਸੰਪਰਕ ਹੋਣ ਦਾ ਹਵਾਲਾ ਦਿੰਦਿਆਂ ਸਿ਼ਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ । ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਇਹ ਕਾਰਵਾਈ ਜਲੰਧਰ ਜਿ਼ਲੇ ਦੀ ਤਹਿਸੀਲ ਫਿਲੌਰ ਦੇ ਪਿੰਡ ਕੰਡੋਲਾ ਖੁਰਦ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ । ਸਿ਼ਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ ਤੇ ਉਸ ਦੀ ਪੁਲਸ ਵੈਰੀਫਿਕੇਸ਼ਨ ਵੀ ਕਲੀਅਰ ਹੋ ਚੁੱਕੀ ਸੀ ।
ਕੀ ਆਖਿਆ ਗਿਆ ਸੀ ਏਜੰਟਾਂ ਵਲੋਂ ਸਿ਼ਕਾਇਤਕਰਤਾ ਨੂੰ
ਸਿ਼ਕਾਇਤਕਰਤਾ ਜਦੋਂ ਅਸਲ ਦਸਤਾਵੇਜ਼ ਲੈ ਕੇ ਜਲੰਧਰ ਪਾਸਪੋਰਟ ਦਫ਼ਤਰ ਪਹੁੰਚੀ ਤਾਂ ਉੱਥੇ ਸਬੰਧਤ ਡੀਲਿੰਗ ਹੈਂਡ ਨੇ ਉਸ ਨੂੰ ਦੱਸਿਆ ਕਿ ਪਾਸਪੋਰਟ ਸਬੰਧੀ ਉਸ ਦੀ ਪੁਲਸ ਵੈਰੀਫਿਕੇਸ਼ਨ ਕਲੀਅਰ ਨਹੀਂ ਹੋਈ । ਪਾਸਪੋਰਟ ਦਫ਼ਤਰ ਤੋਂ ਬਾਹਰ ਆਉਣ ਉਪਰੰਤ ਬੂਥ ਨੇੜੇ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ ਐੱਨ. ਪੀ. ਸਿੰਘ ਤੇ ਹਰਦੀਪ ਕੌਰ ਨੇ ਉਸ ਨਾਲ ਸੰਪਰਕ ਕੀਤਾ । ਵਿਜੀਲੈਂਸ ਅਨੁਸਾਰ ਦੋਵਾਂ ਨੇ ਸਿ਼ਕਾਇਤਕਰਤਾ ਤੋਂ ਪਾਸਪੋਰਟ ਜਲਦੀ ਜਾਰੀ ਕਰਵਾਉਣ ਤੇ ਪੁਲਸ ਵੈਰੀਫਿਕੇਸ਼ਨ ਤੋਂ ਬਿਨਾਂ ਪਾਸਪੋਰਟ ਬਣਵਾਉਣ ਲਈ 35 ਹਜ਼ਾਰ ਰੁਪਏ ਦੀ ਮੰਗ ਕੀਤੀ ।
ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਸਿ਼ਕਾਇਤਕਰਤਾ ਨੇ ਕਰ ਲਈ ਸੀ ਰਿਕਾਰਡ
ਸਿ਼ਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ । ਨਾਜਾਇਜ਼ ਰਕਮ ਦੇਣ ਤੋਂ ਇਨਕਾਰ ਕਰਦਿਆਂ ਉਸ ਨੇ ਇਸ ਦੀ ਸਿ਼ਕਾਇਤ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਕੋਲ ਕੀਤੀ । ਸਿ਼ਕਾਇਤ ਮਿਲਣ ਤੋਂ ਬਾਅਦ ਟੀਮ ਨੇ ਜਾਲ ਵਿਛਾਇਆ । ਇਸ ਦੌਰਾਨ ਹਰਦੀਪ ਕੌਰ ਨੂੰ ਸਿ਼ਕਾਇਤਕਰਤਾ (Complainant) ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਮਾਮਲੇ `ਚ ਨਾਮਜ਼ਦ ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ. ਪੀ. ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ ।
Read More : ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
