ਮੇਲੇ `ਚ ਕਰੰਟ ਲੱਗਣ ਨਾਲ ਦੋ ਦੀ ਮੌਤ ਤੇ 3 ਜ਼ਖ਼ਮੀ

Dead

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ 2026 : ਪੰਜਾਬ ਦੇ ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਵਿਖੇ ਮੇਲੇ ਵਿਚ ਕਰੰਟ ਲੱਗਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ (Death) ਤੇ ਤਿੰਨ ਵਿਅਕਤੀ ਜਖਮੀ ਹੋਏ ਹਨ ।

ਕੌਣ ਕੌਣ ਹਨ ਦੋਵੇਂ ਵਿਅਕਤੀ ਜੋ ਉਤਰ ਗਏ ਮੋਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਜੋ ਇਕ ਧਾਰਮਿਕ ਸਮਾਗਮ ਦੌਰਾਨ ਆਯੋਜਿਤ ਕੀਤੇ ਗਏ ਮੇਲੇ ਵਿਚ ਕਰੰਟ ਲੱਗਣ (Electric shock) ਦੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਦੀ ਪਛਾਣ ਅਨਮੋਲ ਤੇ ਗੁਰਤੇਜ ਸਿੰਘ ਦੇ ਤੌਰ ‘ਤੇ ਹੋਈ ਹੈ ਜਦੋਂ ਕਿ ਜਖਮੀ ਹੋਣ ਵਾਲਿਆਂ ਦੀ ਪਛਾਣ ਹੈਪੀ, ਬਿੱਟੂ ਤੇ ਅਨਿਲ ਦੇ ਤੌਰ ‘ਤੇ ਹੋਈ ਹੈ ।

ਜਖਮੀਆਂ ਦਾ ਕੀਤਾ ਜਾ ਰਿਹਾ ਹੈ ਇਲਾਜ

ਪ੍ਰਾਪਤ ਸੂਚਨਾ ਮੁਤਾਬਕ ਜਿਹੜੇ ਤਿੰਨ ਵਿਅਕਤੀ ਕਰੰਟ ਲੱਗਣ ਕਾਰਨ ਮੇਲੇ ਵਿਚ ਬੁਰੀ ਤਰ੍ਹਾਂ ਜਖਮੀ (Injured) ਹੋ ਗਏ ਸਨ ਨੂੰ ਪਹਿਲਾਂ ਸਿਵਲ ਹਸਪਤਾਲ ਸੁਨਾਮ ਦਾਖਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਫਿਰ ਅੱਗੇ ਰੈਫਰ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ ।

Read More : ਬਿਜਲੀ ਦਾ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਨੌਜਵਾਨ ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *