10 ਸਾਲ ਦੀ ਸਜ਼ਾ ਖ਼ਿਲਾਫ ਸੁਪਰੀਮ ਕੋਰਟ ਪਹੁੰਚੇ ਤੇਜਪਾਲ

Tejpal Singh

ਨਵੀਂ ਦਿੱਲੀ, 26 ਸਤੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸੁਪਰੀਮ ਕੋੋਰਟ (Supreme Court) ਵਿਚ ਸਾਬਕਾ ਐਡੀਟਰ ਇਨ ਚੀਫ ਵਲੋਂ ਪਟੀਸ਼ਨ ਦਰਜ (Petition filed) ਕੀਤੀ ਗਈ ਹੈ ।

ਗੋਆ ਸਰਕਾਰ ਨੂੰ ਨੋਟਿਸ ਜਾਰੀ

ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗੋਆ ਸਰਕਾਰ (Government of Goa) ਨੂੰ ਨੋਟਿਸ ਜਾਰੀ ਕੀਤਾ । ਇਹ ਨੋਟਿਸ `ਤਹਿਲਕਾ`ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ ਤੇਜਪਾਲ (Tarun Tejpal) ਦੀ ਪਟੀਸ਼ਨ ‘ਤੇ ਜਾਰੀ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਬੰਬਈ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਤਹਿਤ ਉਨ੍ਹਾਂ ਨੂੰ 2013 ਵਿਚ ਇਕ ਸਹਿਕਰਮੀ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ 10 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਗਈ ਸੀ ।

ਪਟੀਸ਼ਨਕਰਤਾ ਦੇ ਵਕੀਲ ਨੇ ਕੀ ਆਖਿਆ

ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ । ਤੇਜਪਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਹਾਈ ਕੋਰਟ ਨੇ ਊਨ੍ਹਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਉਲਟ ਦਿੱਤਾ ਹੈ । ਸਿੱਬਲ ਨੇ ਕਿਹਾ ਕਿ ਇਹ ਫ਼ੈਸਲਾ ਉਲਟਾਏ ਜਾਣ ਦਾ ਮਾਮਲਾ ਹੈ, ਇਸ ਵਿਚ ਅਪੀਲ ਦਾ ਅਧਿਕਾਰ ਹੈ, ਮੈਂ ਆਤਮ-ਸਮਰਪਣ ਕਰ ਦਿੱਤਾ ਹੈ ।

ਗੋਆ ਸਰਕਾਰ ਨੇ ਵੀ ਕੀਤਾ ਸੁਪਰੀਮ ਕੋਰਟ ਦਾ ਰੁਖ

ਸੁਪਰੀਮ ਕੋਰਟ ਵੱਲੋਂ ਗੋਆ ਨੂੰ ਨੋਟਿਸ ਜਾਰੀ ਕਰਨ ‘ਤੇ ਸਹਿਮਤੀ ਜਤਾਉਣ ਤੋਂ ਬਾਅਦ, ਸਿੱਬਲ ਨੇ ਤੇਜਪਾਲ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਇਕ ਨਿਸ਼ਚਿਤ ਤਰੀਕ ਦੀ ਮੰਗ ਕੀਤੀ । ਬੈਂਚ ਨੇ ਕਿਹਾ ਕਿ ਉਹ ਇਸ ਅਪੀਲ ‘ਤੇ ਵਿਚਾਰ ਕਰੇਗੀ । ਗੋਆ ਸਰਕਾਰ ਨੇ ਵੀ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ ਅਤੇ ਤੇਜਪਾਲ ਦੀ ਸਜ਼ਾ ਵਧਾ ਕੇ ਉਮਰ ਕੈਦ ਕਰਨ ਦੀ ਮੰਗ ਕੀਤੀ ਹੈ ।

Read More : ਸਾਬਕਾ ਐਡੀਟਰ ਇਨ ਚੀਫ ਨੇ ਕੀਤਾ ਗੋਆ ਦੀ ਅਦਾਲਤ ’ਚ ਆਤਮ ਸਮਰਪਣ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *