ਪੰਜਾਬੀ ਨੌਜਵਾਨ ਦੀ ਗੋਆ ਵਿਖੇ ਸਮੁੰਦਰ `ਚ ਡੁੱਬਣ ਕਾਰਨ ਹੋਈ ਮੌਤ

Goa Death

ਗੋਆ, 28 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਗੋਆ (Goa) ਵਿਖੇ ਦੋਸਤਾਂ ਨਾਲ ਘੁੰਮਣ ਗਏ ਇਕ ਪੰਜਾਬੀ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਦੇ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਗੋਆ ਵਿਖੇ ਘੁੰਮਣ ਗਏ ਜਿਸ ਪੰਜਾਬ ਦੇ ਰਹਿਣ ਵਾਲੇ ਨੌਜਵਾਨ ਦੀ ਗੋਆ ਦੇ ਸਮੁੰਦਰ ਵਿਚ ਡੁੱਬਣ (Drowning in the sea) ਦੇ ਕਾਰਨ ਮੌਤ ਹੋ ਗਈ ਹੈ ਦੀ ਪਛਾਣ ਅਮਨਦੀਪ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਮਾਲੇਰਕੋਟਲਾ ਦੇ ਪਿੰਡ ਮੰਨਵੀ ਨਾਲ ਸਬੰਧਤ ਸੀ ।

ਕੀ ਜਾਣਕਾਰੀ ਦਿੱਤੀ ਪਿੰਡ ਦੇ ਸਰਪੰਚ

ਉਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਵੀਰਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮ. ਐੱਸ. ਸੀ. ਹਿਸਟਰੀ ਦੀ ਪੜ੍ਹਾਈ ਮੁਕੰਮਲ ਕਰ ਚੁੱਕੇ ਨੌਜਵਾਨ ਅਮਨਦੀਪ ਸਿੰਘ ਨੂੰ ਕੁਦਰਤ ਨਾਲ ਜੁੜਨ ਅਤੇ ਨਵੀਆਂ ਥਾਵਾਂ ਦੇਖਣ ਦਾ ਸ਼ੌਕ ਸੀ ।

ਉਨ੍ਹਾਂ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਗੋਆ ਘੁੰਮਣ ਗਿਆ ਸੀ । ਇਸ ਦੌਰਾਨ ਸਮੁੰਦਰ ‘ਚ ਨਹਾਉਂਦੇ ਸਮੇਂ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ । ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ । ਮਰਹੂਮ ਦਾ ਅੰਤਿਮ ਸਸਕਾਰ ਬੜੇ ਹੀ ਗਮਗੀਨ ਮਾਹੌਲ ਵਿਚ ਕੀਤਾ ਗਿਆ ।

Read More : ਮੇਲੇ `ਚ ਕਰੰਟ ਲੱਗਣ ਨਾਲ ਦੋ ਦੀ ਮੌਤ ਤੇ 3 ਜ਼ਖ਼ਮੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪੰਜਾਬੀ ਨੌਜਵਾਨ ਦੀ ਗੋਆ ਵਿਖੇ ਸਮੁੰਦਰ `ਚ ਡੁੱਬਣ ਕਾਰਨ ਹੋਈ ਮੌਤ”

Leave a Reply

Your email address will not be published. Required fields are marked *