ਖੇਤਾਂ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਹੋਈ ਦੋ ਦੀ ਮੌਤ

Death

ਮੋਗਾ, 28 ਸਤੰਬਰ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਪਿੰਡ ਰਾਊਕੇ ਕਲਾਂ ਵਿਖੇ ਖੇਤਾਂ ਵਿਚ ਕੰਮ ਕਰਦੇ ਸਮੇਂ ਦੋ ਨੌਜਵਾਨਾਂ ਦੀ ਕਰੰਟ ਲੱਗਣ ਦੇ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹਨ ਦੋਵੇਂ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਜਿਸ ਪਿੰਡ ਰਾਊਕੇ ਕਲਾਂ (Village Rauke Kalan) ਵਿਖੇ ਜੋ ਖੇਤਾਂ ਵਿਚ ਕੰਮ ਕਰ ਰਹੇ ਦੋ ਵਿਅਕਤੀਆਂ ਦੀ ਅਚਾਨਕ ਹੀ ਕਰੰਟ ਲੱਗਣ (get electrocuted) ਦੇ ਕਾਰਨ ਮੌਕੇ ਤੇ ਹੀ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਦੋਵੇਂ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਚੰਦ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀਆਂ ਵਿਚ ਵੀ ਹਾਹਾਕਾਰ ਮਚ ਗਈ ਅਤੇ ਲੋਕ ਘਟਨਾ ਵਾਲੀ ਥਾਂ ਤੇ ਵਾਪਰੇ ਹਾਦਸੇ ‘ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚਣ ਲੱਗੇ ।

ਪੁਲਸ ਨੇ ਕਰ ਦਿੱਤੀ ਹੈ ਕਾਨੂੰਨੀ ਕਾਰਵਾਈ ਸ਼ੁਰੂ

ਉਕਤ ਵਾਪਰੇ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਮੋਗਾ ਦੇ ਹਸਪਤਾਲ ਵਿਖੇ ਰੱਖਵਾਇਆ ਗਿਆ ਹੈ । ਜਿਸ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ । ਪੁਲਸ ਵਲੋਂ ਇਸ ਹਾਦਸੇ ਸਬੰਧੀ ਬਣਦੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਪੰਜਾਬੀ ਨੌਜਵਾਨ ਦੀ ਗੋਆ ਵਿਖੇ ਸਮੁੰਦਰ `ਚ ਡੁੱਬਣ ਕਾਰਨ ਹੋਈ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

2 thoughts on “ਖੇਤਾਂ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਹੋਈ ਦੋ ਦੀ ਮੌਤ”

Leave a Reply

Your email address will not be published. Required fields are marked *