ਮੁੱਖ ਮੰਤਰੀ ਨੇ ਦਿੱਤੇ ਐਲ. ਪੀ. ਯੂ. ਹੰਗਾਮੇ ‘ਤੇ ਸਖ਼ਤ ਕਾਰਵਾਈ ਦੇ ਹੁਕਮ

Chief Minister

ਚੰਡੀਗੜ੍ਹ, 28 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੰਘੇ ਦਿਨਾਂ ਐਲ. ਪੀ. ਯੂ. ਘਟਨਾ ਦੇ ਜਿੰਮੇਵਾਰ ਲੋਕਾਂ ਦੇ ਵਿਰੁੱਧ ਸਖ਼ਤ ਕਾਰਵਾਈ (Strict action) ਕਰਨ ਦੇ ਹੁਕਮ ਦਿੱਤੇ ਹਨ ।

ਡੀ. ਜੀ. ਪੀ. ਪੰਜਾਬ ਕਰਨਗੇ ਐਲ. ਪੀ. ਯੂ. ਦਾ ਦੌਰਾ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਜਿਨ੍ਹਾਂ ਲੰਘੇ ਦਿਨਾਂ ਫਗਵਾੜਾ ਵਿਖੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋਏ ਹੰਗਾਮੇ ਦਾ ਗੰਭੀਰ ਨੋਟਿਸ ਲੈਂਦਿਆਂ ਜਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਸਬੰਧੀ ਅੱਜ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਵਲੋਂ ਵੀ ਉਕਤ ਯੂਨੀਵਰਸਿਟੀ ਦਾ ਦੌਰਾ ਕੀਤਾ ਜਾਵੇਗਾ ।

ਕੀ ਸੀ ਪੂਰਾ ਮਾਮਲਾ

ਪ੍ਰਾਪਤ ਸੂਚਨਾ ਮੁਤਾਬਕ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵਿਖੇ ਸੋਸ਼ਲ ਮੀਡੀਆ ‘ਤੇ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਬਾਰੇ ਸੰਦੇਸ਼ ਵਾਇਰਲ ਹੋਣ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ ਸੀ । ਜਿਸਦੇ ਚਲਦਿਆਂ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਨੂੰ ਵੀ ਵੱਡੇ ਪੱਧਰ ‘ਤੇ ਭੰਨਤੋੜ ਕਰਕੇ ਨੁਕਸਾਨ ਪਹੁੰਚਾਇਆ ਗਿਆ ।

ਯੂਨੀਵਰਸਿਟੀ ਨੂੰ ਕਰ ਦਿੱਤਾ ਗਿਆ ਹੈ ਬੰਦ

ਉਕਤ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਮੈਨੇਜਮੈਂਟ ਵਲੋਂ ਹੰਗਾਮੇ ਤੋਂ ਬਾਅਦ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਆਪਣੇ-ਆਪਣੇ ਘਰਾਂ ਨੂੰ ਜਾਣ ਲਈ ਆਖਿਆ ਗਿਆ ਹੈ ਤੇ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਦੇ ਹੋਸਟਲਾਂ ਵਿਚ ਰਹਿਣਾ ਪਸੰਦ ਕਰਦੇ ਹਨ ਨੂੰ ਬਿਨਾਂ ਕਾਰਨ ਬਾਹਰ ਨਿਕਲਣ ਤੋਂ ਰੋਕਿਆ ਗਿਆ ਹੈ ।

Read More : ਮੁੱਖ ਮੰਤਰੀ ਮਾਨ ਨੇ ਏ. ਐਸ. ਆਈ. ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *