ਚੰਡੀਗੜ੍ਹ, 3 ਅਕਤੂਬਰ 2026 : ਰਾਜਨੀਤੀ ਦੇ ਖੇਤਰ ਦੀ ਸਭ ਤੋਂ ਪੁਰਾਣੀ ਤੇ ਇਤਿਹਾਸਕ ਪਾਰਟੀ ਕਾਂਗਰਸ (Congress) ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਪ੍ਰਗਟ ਸਿੰਘ (Pargat Singh) ਨੂੰ ਬਣਾਇਆ ਗਿਆ ਹੈ ।
ਕੌਣ ਹਨ ਪ੍ਰਗਟ ਸਿੰਘ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਨਿਯੁਕਤ ਹੋਏ ਪ੍ਰਗਟ ਸਿੰਘ ਪੰਜਾਬ ਦੇ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਹਨ ਅਤੇ ਹੁਣ ਪੰਜਾਬ ਕਾਂਗਰਸ ਦੀ ਕਪਤਾਨੀ ਸੰਭਾਲਣਗੇ ।
ਦੱਸਣਯੋਗ ਹੈ ਕਿ ਸਿਆਸਤ ਵਿਚ ਉਨ੍ਹਾਂ ਦੀ ਐਂਟਰੀ-2012 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਲੰਧਰ ਕੈਂਟ ਤੋਂ ਵਿਧਾਨ ਸਭਾ ਚੋਣ ਜਿੱਤ ਕੇ ਹੋਈ । 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਕਾਂਗਰਸ ਦਾ ਪੱਲਾ ਫੜਿਆ ਅਤੇ ਜਲੰਧਰ ਕੈਂਟ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ । 2022 ਵਿਚ ਵੀ ਉਨ੍ਹਾਂ ਇਹ ਸੀਟ ਬਰਕਰਾਰ ਰੱਖੀ ।
Read More : ਹਰਿਆਣਾ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦੋ ਅਧਿਕਾਰੀ ਕੀਤੇ ਮੁਅੱਤਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
