ਤਰਨਤਾਰਨ ਦੇ ਪਿੰਡ ਭੰਗਾਲਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Taran Taran Shoot

ਤਰਨਤਾਰਨ, 9 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਭੰਗਾਲਾ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ (Shoot) ਗਈਆਂ ਹਨ ।

ਕੀ ਕਾਰਨ ਰਿਹਾ ਗੋਲੀਬਾਰੀ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਜਿਸ ਪਿੰਡ ਭੰਗਾਲਾ (Village Bhangala) ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਬੀਤੀ ਦੇਰ ਰਾਤ ਇਕ ਘਰ ‘ਤੇ ਗੋਲੀਬਾਰੀ ਕੀਤੀ ਗਈ ਹੈ ਦਾ ਮੁੱਖ ਕਾਰਨ ਉਕਤ ਘਰ ਦੇ ਪਰਿਵਾਰਕ ਮੈਂਬਰਾਂ ਤੋਂ 50 ਲੱਖ ਦੀ ਫਿਰੌਤੀ ਮੰਗੇ ਜਾਣਾ ਹੈ । ਦੱਸਣਯੋਗ ਹੈ ਕਿ ਹਮਲਾਵਰਾਂ ਨੇ ਪੰਜ-ਛੇ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ ।

ਪੁਲਸ ਨੇ ਕੀਤੀ ਘਟਨਾ ਦੀ ਜਾਂਚ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਥਾਣਾ ਸਦਰ ਪੱਟੀ ਦੇ ਐਸ. ਐਚ. ਓ. ਨਰਿੰਦਰ ਸਿੰਘ ਨੇ ਗੋਲੀਬਾਰੀ ਦੀ ਘਟਨਾ ਦਾ ਪਤਾ ਚਲਦਿਆਂ ਹੀ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮੁਆਇਨ ਕੀਤਾ ਅਤੇ ਸੀ. ਸੀ. ਟੀ. ਵੀ. ਵਿਚ ਕੈਦ ਹੋਈ ਗੋਲੀਬਾਰੀ ਦੀ ਘਟਨਾ ਦਾ ਪਤਾ ਲਗਾਉਣ ਲਈ ਇਹ ਦੇਖਿਆ ਗਿਆ ਹਮਲਾਵਰ ਕਿਧਰੋਂ ਆਏ ਸਨ ਤੇ ਗੋਲੀਬਾਰੀ ਕਰਕੇ ਕਿਹੜੇ ਰਸਤੇ ਤੋਂ ਫਰਾਰ ਹੋ ਗਏ ।

ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਦੇ ਚਲਦਿਆਂ ਥਾਣਾ ਸਦਰ ਪੱਟੀ ਵਿਖੇ ਅਣਪਛਾਤੇ ਵਿਅਕਤੀਆਂ ਵਿਰੁੱਧ ਘਰ ‘ਤੇ ਗੋਲੀਬਾਰੀ ਕੀਤੇ ਜਾਣ ਦੀ ਘਟਨਾ ਨੂੰ ਅੰਜਾਮ ਦੇਣ ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ (Case registered) ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Read More : ਕੈਨੇਡਾ ਵਿਚ ਦਿਨ ਦਿਹਾੜੇ ਪੰਜਾਬੀ ਰੇਡੀਓ ਸਟੇਸ਼ਨ `ਤੇ ਕੀਤੀ ਗੋਲੀਬਾਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *