ਜਲੰਧਰ, 12 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ।
ਕੀ ਆਖਿਆ ਕੈਬਨਿਟ ਮੰਤਰੀ ਨੇ
ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਲਾਲ ਚੰਦ ਕਟਾਰੂਚੱਕ ਨੇ ਜੋ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲਿਆ ਦੇੇ ਦੌਰਾਨ ਉਨ੍ਹਾਂ ਮੰਡੀਆਂ ‘ਚ ਚੱਲ ਰਹੀ ਖਰੀਦ ਪ੍ਰਕਿਰਿਆ, ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਫ਼ਸਲ ਦੀ ਖਰੀਦ ਨਾਲ ਸਬੰਧਤ ਵਿਵਸਥਾਵਾਂ ਦਾ ਨਿਰੀਖਣ ਕੀਤਾ। ਮੰਤਰੀ ਨੇ ਮੰਡੀਆਂ ‘ਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਖਰੀਦ ਪ੍ਰਬੰਧਾਂ ਦੇ ਸਬੰਧ ‘ਚ ਉਨ੍ਹਾਂ ਦੇ ਵਿਚਾਰ ਵੀ ਜਾਣੇ ।
ਸਰਕਾਰ ਕਰ ਰਹੀ ਹੈ ਗੰਭੀਰਤਾ ਨਾਲ ਕੰਮ : ਕੈਬਨਿਟ ਮੰਤਰੀ
ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਮਨੋਰਥ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦੀ ਬਿਨਾਂ ਕਿਸੇ ਰੁਕਾਵਟ ਤੋਂ ਖਰੀਦ ਯਕੀਨੀ ਬਣਾਉਣਾ ਹੈ ।
ਸਰਕਾਰ ਇਹ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕਿ ਮੰਡੀਆਂ ਵਿਚ ਪਹੁੰਚਣ ਵਾਲਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਮਿਥੇ ਸਮੇਂ ਦੇ ਅੰਦਰ ਮਿਲ ਸਕੇ। ਮੰਤਰੀ ਨੇ ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ।
Read More : ਮੁੱਖ ਮੰਤਰੀ ਨੇ ਦਿੱਤੇ ਐਲ. ਪੀ. ਯੂ. ਹੰਗਾਮੇ ‘ਤੇ ਸਖ਼ਤ ਕਾਰਵਾਈ ਦੇ ਹੁਕਮ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।
