ਪਠਾਨਕੋਟ, 14 ਅਕਤੂਬਰ 2026 : ਪੰਜਾਬ ਦੇ ਜਿਲਾ ਪਠਾਨਕੋੋਟ (Pathankot) ਵਿਖੇ ਸਵੇਰ ਸਮੇਂ ਮੋਟਰਸਾਈਕਲ ‘ਤੇ ਜਾ ਰਹੇ ਦੋ ਵਿਅਕਤੀਆਂ ਦੀ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੌਤ (Death) ਹੋ ਗਈ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਪਠਾਨਕੋਟ ਵਿਖੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਬਜੀ ਦੀ ਰੇਹੜੀ ਲਗਾਉਣ ਲਈ ਮੰਡੀ ਜਾ ਰਹੇ ਜਿਨ੍ਹਾਂ ਦੋ ਵਿਅਕਤੀਆਂ ਦੀ ਅਣਪਛਾਤੇ ਤੇਜ ਰਫ਼ਤਾਰ ਦੀ ਟੱਕਰ ਲੱਗਣ ਕਾਰਨ ਵਾਪਰੇ ਸੜਕ ਹਾਦਸੇ (Road accidents) ਵਿਚ ਮੌਤ ਹੋ ਗਈ ਹੈ ਦੀ ਪਛਾਣ 33 ਸਾਲਾ ਮੁਕੇਸ਼ ਕੁਮਾਰ ਅਤੇ 52 ਸਾਲਾ ਪਿੰਕਲ ਗੁਪਤਾ ਦੇ ਤੌਰ ‘ਤੇ ਹੋਈ ਹੈ ।
ਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ
ਮ੍ਰਿਤਕ ਮੁਕੇਸ਼ ਕੁਮਾਰ ਦੇ ਪਿਤਾ ਤਰਸੇਮ ਲਾਲ ਦੇ ਬਿਆਨਾਂ ਦੇ ਆਧਾਰ ‘ਤੇ ਸੁਜਾਨਪੁਰ ਪੁਲਸ ਨੇ ਇੱਕ ਅਣਪਛਾਤੇ ਵਾਹਨ ਚਾਲਕ (Unknown vehicle driver) ਵਿਰੁੱਧ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਨੇ ਸਿਵਲ ਹਸਪਤਾਲ ਵਿਖੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਨ੍ਹਾਂ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਾਂ ਹਵਾਲੇ ਕਰ ਦਿੱਤਾ ਹੈ ।
Read More : ਪੰਜਾਬੀ ਮੂਲ ਦੇ ਡਰਾਈਵਰ ਦੀ ਸਾਊਦੀ ਅਰਬ ਵਿਖੇ ਸੜਕ ਹਾਦਸੇ ਵਿਚ ਮੌਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
