ਤਿੰਨ ਨੌੌਜਵਾਨ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ ਪੁਲਸ ਵਲੋਂ ਗ੍ਰਿਫ਼ਤਾਰ

Fazilka Police

ਫਾਜਿਲਕਾ, 20 ਅਕਤੂਬਰ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਵਿਖੇ ਗੈਰ-ਕਾਨੂੰਨੀ ਹਥਿਆਰਾਂ ਅਤੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੀ ਹੈਰੋਇਨ ਅਤੇ ਕੀ-ਕੀ ਹਥਿਆਰ ਕੀਤੇ ਗਏ ਹਨ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (Narcotics Control Bureau) ਵਲੋਂ ਜੋ ਹੈਰੋਇਨ ਦੀ ਤਸਕਰੀ ਵਿਰੁੱਧ ਚਲਾਏ ਗਏ ਇੱਕ ਆਪ੍ਰੇਸ਼ਨ ਦੌਰਾਨ 1.538 ਕਿਲੋਗ੍ਰਾਮ ਸ਼ੱਕੀ ਹੈਰੋਇਨ, ਇੱਕ ਗਲੋਕ ਪਿਸਤੌਲ ਅਤੇ 3 ਕਾਰਤੂਸ ਬਰਾਮਦ ਕੀਤੇ ਹਨ । ਇਸ ਮਾਮਲੇ ਦੇ ਸਬੰਧ ਵਿੱਚ ਦੋ ਨੌਜਵਾਨਾਂ ਅਤੇ ਇੱਕ ਨਾਬਾਲਗ ਨੂੰ ਕਾਬੂ ਕੀਤਾ ਗਿਆ ਹੈ । ਮੁੱਢਲੀ ਜਾਂਚ ਦੌਰਾਨ ਇਸ ਖੇਪ ਦੇ ਮੁੱਖ ਸੰਚਾਲਕ ਦੀ ਪਛਾਣ ਹੋ ਗਈ ਹੈ, ਜੋ ਇਸ ਸਮੇਂ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬੰਦ ਹੈ ।

ਕੌਣ ਕੌਣ ਹਨ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ

ਪ੍ਰਾਪਤ ਸੂਚਨਾ ਮੁਤਾਬਕ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਜਿਨ੍ਹਾਂ ਵਿਅਕਤੀਆਂ ਨੂੰ ਹੈਰੋਇਨ (Heroin) ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਜਸਵਿੰਦਰ ਸਿੰਘ (20) ਵਾਸੀ ਫ਼ਿਰੋਜ਼ਪੁਰ ਕੈਂਟ, ਪਵਨਦੀਪ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਇੱਕ ਨਾਬਾਲਗ ਜੋ ਫਿ਼ਰੋਜ਼ਪੁਰ ਕੈਂਟ ਦਾ ਹੀ ਰਹਿਣ ਵਾਲਾ ਹੈ, ਵਜੋਂ ਹੋਈ ਹੈ । ਇਸ ਸਬੰਧ ਵਿੱਚ, ਵੱਲੋਂ ਅਪਰਾਧ ਨੰਬਰ 28/2026 ਦਰਜ ਕੀਤਾ ਗਿਆ ਹੈ । ਮੁਲਜ਼ਮਾਂ ਵਿਰੁੱਧ ਐਕਟ, 1985 ਦੀਆਂ ਧਾਰਾਵਾਂ 8, 21, 29 ਅਤੇ 60 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 3 ਮੁਲਜ਼ਮ ਕੀਤੇ ਕਾਬੂ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *