ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

Meet Gulzar

ਸੰਗਰੂਰ, 20 ਅਕਤੂਬਰ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਦੇ ਪਿੰਡ ਤੂਰ ਵਣਜਾਰਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼਼ਾਹ ਵਲੋਂ ਮ੍ਰਿਤਕ ਗੁਲਜ਼ਾਰ ਸਿੰਘ (Gulzar Singh) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ।

ਕੀ ਜਾਣਕਾਰੀ ਲਈ ਗਈ ਹੈ ਕੇਂਦਰੀ ਮੰਤਰੀ ਵਲੋਂ ਪਰਿਵਾਰ ਤੋਂ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁੁਲਜ਼ਾਰ ਸਿੰਘ ਦੇ ਘਰ ਪਹੁੰਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Central Home Minister Amit shah) ਵਲੋਂ ਜੋ ਗੁਲਜ਼ਾਰ ਦੀ ਮੌਤ ਦੇ ਦੁੱਖ ਸਾਂਝਾ ਕੀਤਾ ਗਿਆ ਹੈ ਮੌਕੇ ਪਰਿਵਾਰਕ ਮੈਂਬਰਾਂ ਤੋੋਂ ਘਟਨਾ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ ਹੈ ।

ਕੀ ਦੱਸਿਆ ਗੱਲਬਾਤ ਦੌੋਰਾਨ ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ

ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੀੜ੍ਹਤ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬਾ ਸਰਕਾਰ ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਇਆ ਹੈ । ਪਰਿਵਾਰਾਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਇਨਸਾਫ਼ ਦੇਣ ਦੀ ਬਜਾਏ ਮਾਮਲਿਆਂ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ । ਪੀੜ੍ਹਤਾਂ ਨੇ ਮੰਗ ਕੀਤੀ ਕਿ ਇਨ੍ਹਾਂ ਸਾਰੇ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ ਸੂਬਾ ਪੁਲਸ ਦੀ ਬਜਾਏ ਉੱਚ ਪੱਧਰੀ ਜਾਂ ਕੇਂਦਰੀ ਏਜੰਸੀ ਯਾਨੀ ਕਿ ਸੀ. ਬੀ. ਆਈ. (C.B.I.) ਤੋਂ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ । ਅਮਿਤ ਸ਼ਾਹ ਨੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਤੇ ਇਨਸਾਫ਼ ਦਾ ਭਰੋਸਾ ਦਿਵਾਇਆ ।

ਕੀ ਸੀ ਪੂਰਾ ਮਾਮਲਾ

ਜਿਕਰਯੋਗ ਹੈ ਕਿ ਪਿਛਲੇ ਮਹੀਨੇ ਗੁਲਜ਼ਾਰ ਸਿੰਘ ਨੇ ਕੋਈ ਜਹਿਰੀਲੀ ਚੀਜ਼ (Poisonous thing) ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਹਾਈ-ਪ੍ਰੋਫਾਈਲ ਬਣਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸ ਪੂਰੀ ਘਟਨਾ ਦੀ ਨਿਰਪੱਖ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ ਜਿਸ ਵਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ।

Read More : ਅਮਿਤ ਸ਼ਾਹ ਨੇ ਦਿੱਤਾ ਬਿਕਰਮ ਕਤਲ ਦੀ ਜਾਂਚ ਸੀ. ਬੀ. ਆਈ. ਵਲੋਂ ਕਰਨ ਦਾ ਭਰੋਸਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ”

Leave a Reply

Your email address will not be published. Required fields are marked *