ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਲਵੰਤ ਰਾਜੋਆਣਾ ਨੂੰ ਲਿਆਂਦਾ ਪੀ. ਜੀ. ਆਈ.

Balwant Rajoana

ਚੰਡੀਗੜ੍ਹ, 21 ਅਕਤੂਬਰ 2026 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਬਣੇ ਪੀ. ਜੀ. ਆਈ. (PGI) ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ ਹੈ ।

ਕਿਸ ਕਾਰਨ ਲਿਆਂਦਾ ਗਿਆ ਹੈ ਪੀ. ਜੀ. ਆਈ.

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਜੋ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਵਿਖੇ ਬਣੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਖੇ ਲਿਆਂਦਾ ਗਿਆ ਹੈ ਵਿਖੇ ਰਾਜੋਆਣਾ ਦੀਆਂ ਅੱਖਾਂ ਦਾ ਇਲਾਜ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਰਾਜੋਆਣਾ ਨੂੰ ਪੀ. ਜੀ. ਆਈ. ਵਿਖੇ ਬਣੇ ਅੱਖ ਵਿਭਾਗ ਵਿਚ ਸੁਰੱਖਿਆ ਹੇਠ ਲਿਆਂਦਾ ਗਿਆ ।

ਕੀ ਹੈ ਪੂਰਾ ਮਾਮਲਾ

ਪ੍ਰਾਪਤ ਸੂਚਨਾ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਵਲੋਂ ਕਾਫੀ ਸਮਾਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਇਕ ਪਟੀਸ਼ਨ ਦਾਇਰ ਕਰਕੇ ਅੱਖ ਦਾ ਇਲਾਜ ਪਟਿਆਲਾ ਵਿਖੇ ਹੀ ਇਕ ਪ੍ਰਾਈਵੇਟ ਹਸਪਤਾਲ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਪਰ ਹਾਈਕੋੋਰਟ ਵਲੋਂ ਰਾਜੋਆਣਾ ਦੀ ਅੱਖ ਦਾ ਇਲਾਜ ਕਿਸੇ ਪ੍ਰਾਈਵੇਟ ਹਸਪਤਾਾਲ ਤੋਂ ਨਾ ਕਰਵਾ ਕੇ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਕਰਵਾਉਣ ਦਾ ਹੀ ਫ਼ੈਸਲਾ ਦਿੱਤਾ ਗਿਆ ਸੀ । ਜਿਸਦੇ ਚਲਦਿਆਂ ਅੱਜ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਬਣੇ ਪੀ. ਜੀ. ਆਈ. ਵਿਖੇ ਲਿਆਂਦਾ ਗਿਆ ।

Read More : ਅੱਖਾਂ ਦੇ ਇਲਾਜ ਲਈ ਰਾਜੋਆਣਾ ਨੂੰ ਲਿਆਂਦਾ ਗਿਆ ਪੀ. ਜੀ. ਆਈ.

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *