ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ਨਾਲ ਭਾਰਤੀ ਵਿਦਿਆਰਥੀਆਂ ਲਈ ਨਵੇਂ ਮੌਕਿਆਂ ਦੀ ਉਮੀਦ : ਸਚਿਨ ਸਿੰਗਲਾ

Sachin Singla

ਪਟਿਆਲਾ, 22 ਅਕਤੂਬਰ 2026 : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਨਾਲ ਭਾਰਤੀ ਵਿਦਿਆਰਥੀਆਂ ਅਤੇ ਹੁਨਰਮੰਦ ਪੇਸ਼ੇਵਰਾਂ ਲਈ ਸਿੱਖਿਆ, ਹੁਨਰ ਵਿਕਾਸ ਅਤੇ ਅੰਤਰਰਾਸ਼ਟਰੀ ਰੁਜ਼ਗਾਰ ਦੇ ਖੇਤਰਾਂ ਵਿੱਚ ਨਵੇਂ ਮੌਕਿਆਂ ਦੀਆਂ ਸੰਭਾਵਨਾਵਾਂ ਸਾਹਮਣੇ ਆਈਆਂ ਹਨ। ਇਹ ਜਾਣਕਾਰੀ ਸਚਿਨ ਸਿੰਗਲਾ ਨੇ ਇਕ ਗੱਲਬਾਤ ਦੌਰਾਨ ਦਿੱਤੀ।
ਕੌੌਣ ਹਨ ਸਚਿਨ ਸਿੰਗਲਾ
ਸ਼ਾਹੀ ਸ਼ਹਿਰ ਪਟਿਆਲਾ ਦੇ ਸਿਟੀ ਸੈਂਟਰ ਮਾਰਕੀਟ ਸਥਿਤ ਵੈਂਚਰ ਇਮੀਗ੍ਰੇਸ਼ਨ ਦੇ ਸੀ. ਈ. ਓ. ਸਚਿਨ ਸਿੰਗਲਾ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣਾ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਲਈ ਇਹ ਸਮਝੌਤਾ ਮਹੱਤਵਪੂਰਨ ਸਾਬਤ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਦੇ ਪ੍ਰਬੰਧਾਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਆਪਣੇ ਕਰੀਅਰ ਦੀ ਯੋਜਨਾ ਬਣਾਉਣੀ ਚਾਹੀਦੀ ਹੈ ।
ਭਾਰਤੀ ਹੁਨਰਮੰਦ ਪੇਸ਼ੇਵਰਾਂ ਲਈ ਹਨ ਮੌਕੇ ਹੀ ਮੌਕੇ
ਇਸ ਸਮਝੌਤੇ ਤਹਿਤ ਯੋਗਤਾ ਪੂਰੀ ਕਰਨ ਵਾਲੇ ਸਟੀਮ ਵਿਸਿ਼ਆਂ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੱਧ ਤੋਂ ਵੱਧ ਤਿੰਨ ਸਾਲ ਤੱਕ ਕੰਮ ਕਰਨ ਦੀ ਸਹੂਲਤ ਦਾ ਪ੍ਰਬੰਧ ਹੈ। ਇਸੇ ਤਰ੍ਹਾਂ, ਯੋਗਤਾ ਪੂਰੀ ਕਰਨ ਵਾਲੇ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਚਾਰ ਸਾਲ ਤੱਕ ਕੰਮ ਕਰਨ ਦੀ ਵਿਵਸਥਾ ਹੈ। ਇਸ ਤੋਂ ਇਲਾਵਾ, ਭਾਰਤੀ ਹੁਨਰਮੰਦ ਪੇਸ਼ੇਵਰਾਂ ਲਈ ਹਰ ਸਾਲ 5,000 ਤੱਕ ਅਸਥਾਈ ਰੁਜ਼ਗਾਰ ਪ੍ਰਵੇਸ਼ ਵੀਜ਼ੇ ਦੇਣ ਦਾ ਵਿਸ਼ੇਸ਼ ਪ੍ਰਬੰਧ ਵੀ ਸ਼ਾਮਲ ਹੈ ।
ਹੋਰ ਕੀ ਕੀ ਆਖਿਆ ਸਚਿਨ ਸਿੰਗਲਾ ਨੇ
ਸਚਿਨ ਸਿੰਗਲਾ ਨੇ ਕਿਹਾ ਕਿ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਫ਼ੈਸਲਾ ਸਿਰਫ਼ ਵੀਜ਼ੇ ਨੂੰ ਧਿਆਨ ਵਿੱਚ ਰੱਖ ਕੇ ਨਹੀਂ ਲੈਣਾ ਚਾਹੀਦਾ । ਵਿਦਿਆਰਥੀਆਂ ਨੂੰ ਆਪਣੀ ਵਿੱਦਿਅਕ ਯੋਗਤਾ, ਬਜਟ, ਕੋਰਸ ਦੀ ਉਪਯੋਗਤਾ ਅਤੇ ਭਵਿੱਖ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਹੀ ਫ਼ੈਸਲਾ ਲੈਣਾ ਚਾਹੀਦਾ ਹੈ। ਸਹੀ ਜਾਣਕਾਰੀ ਅਤੇ ਉਚਿਤ ਮਾਰਗਦਰਸ਼ਨ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਬਿਹਤਰ ਯੋਜਨਾ ਬਣਾਉਣ ਵਿੱਚ ਮਦਦ ਕਰ ਸਕਦਾ ਹੈ । ਉਨ੍ਹਾਂ ਦੱਸਿਆ ਕਿ ਵੈਂਚਰ ਇਮੀਗ੍ਰੇਸ਼ਨ ਐਜੂਕੇਸ਼ਨ ਸਰਵਿਸਿਜ ਪਟਿਆਲਾ ਵਿਖੇ ਨਿਊਜ਼ੀਲੈਂਡ ਵਿੱਚ ਉਪਲਬਧ ਵਿੱਦਿਅਕ ਵਿਕਲਪਾਂ, ਦਾਖ਼ਲੇ ਦੀਆਂ ਸ਼ਰਤਾਂ ਅਤੇ ਲਾਗੂ ਵੀਜ਼ਾ ਨਿਯਮਾਂ ਬਾਰੇ ਜਾਣਕਾਰੀ ਅਤੇ ਮਾਰਗਦਰਸ਼ਨ ਪ੍ਰਾਪਤ ਕਰਨ ਵਿੱਚ ਚਾਹਵਾਨ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾਂਦੀ ਹੈ ।

ਵਿਦਿਆਰਥੀਆਂ ਅਤੇ ਮਾਪਿਆਂ ਲਈ ਸੰਪਰਕ ਵੇਰਵੇ :

ਸਚਿਨ ਸਿੰਗਲਾ

CEO – Venture Immigration & Education Services
SCO-20, दूसरी मंजिल, सिटी सेंटर, 22 नंबर फाटक के पास, पटियाला
फोन/WhatsApp: 98780-33749

Leave a Reply

Your email address will not be published. Required fields are marked *