ਚੰਡੀਗੜ੍ਹ, 22 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ 957 ਆਂਗਣਵਾੜੀ ਕੇਂਦਰਾਂ (Anganwadi centers) ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ।
ਕਿੰਨੇ ਆਂਗਣਵਾੜੀ ਕੇਂਦਰਾਂ ਦਾ ਕੰਮ ਰਹਿ ਗਿਆ ਹੈ ਮੁਕੰਮਲ
ਮਿਲੀ ਜਾਣਕਾਰੀ ਮੁਤਾਬਕ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਜੋ ਪੰਜਾਬ ਸਰਕਾਰ (Government of Punjab) ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਂਗਣਵਾੜੀ ਕੇਂਦਰਾਂ ਦੀ ਨਿਰਮਾਣ ਦਾ ਕਾਰਜ ਕੀਤਾ ਜਾ ਰਿਹਾ ਹੈ ਦੇ ਚਲਦਿਆਂ 1000 ਵਿਚੋਂ 957 ਆਂਗਣਵਾੜੀ ਕੇਂਦਰਾਂ ਦਾ ਕੰਮ ਪੂਰਾ ਹੋ ਗਿਆ ਹੈ ਤੋਂ ਬਾਅਦ 43 ਆਂਗਣਵਾੜੀ ਕੇਂਦਰਾਂ ਦਾ ਕੰਮ ਬਾਕੀ ਰਹਿ ਗਿਆ ਹੈ ।
ਕੀ ਆਖਿਆ ਕੈਬਨਿਟ ਮੰਤਰੀ ਨੇ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਇਹ ਪਹਿਲ ਕਦਮੀ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ `ਤੇ ਬੱਚਿਆਂ ਅਤੇ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਢਾਂਚਾ ਤਿਆਰ ਕਰਨਾ ਹੈ ।
ਕੀ ਕੰਮ ਕਰਨਗੇ ਆਧੁਨਿਕ ਆਂਗਣਾੜੀ ਕੇਂਦਰ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਕੰਮਲ ਹੋ ਚੁੱਕੇ ਇਹ ਆਧੁਨਿਕ ਆਂਗਣਵਾੜੀ ਕੇਂਦਰ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਪੂਰਕ ਪੋਸ਼ਣ, ਸਿਹਤ ਜਾਂਚ, ਵਿਕਾਸ ਨਿਗਰਾਨੀ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸੁਵਿਧਾਜਨਕ ਸਥਾਨ ਵਜੋਂ ਕੰਮ ਕਰਨਗੇ। ਇਨ੍ਹਾਂ ਕੇਂਦਰਾਂ ਰਾਹੀਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੰਨੇ ਬੱਚਿਆਂ ਨੂੰ ਵੀ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸਿਰਫ਼ ਇਮਾਰਤਾਂ ਦਾ ਨਿਰਮਾਣ ਨਹੀਂ, ਸਗੋਂ ਸੂਬੇ ਦੇ ਨੰਨੇ-ਮੁੰਨੇ ਬੱਚਿਆਂ ਦੇ ਸੁਰੱਖਿਅਤ, ਤੰਦਰੁਸਤ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਉਪਰਾਲਾ ਹੈ ।
ਕੀ ਟੀਚਾ ਮਿਥਿਆ ਗਿਆ ਹੈ ਪੰਜਾਬ ਸਰਕਾਰ ਵਲੋਂ
ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਆਪਣੇ ਪਿੰਡ ਵਿੱਚ ਹੀ ਉੱਚ ਪੱਧਰੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ ਅਤੇ ਦੇਖਭਾਲ ਦੀਆਂ ਬਿਹਤਰ ਸਹੂਲਤਾਂ ਮਿਲਣ, ਤਾਂ ਜੋ ਉਹ ਜੀਵਨ ਦੀ ਸ਼ੁਰੂਆਤ ਤੋਂ ਹੀ ਵਿਕਾਸ ਦੇ ਬਰਾਬਰ ਮੌਕਿਆਂ ਨਾਲ ਅੱਗੇ ਵਧ ਸਕੇ । ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਮੂਹ ਭਾਈਚਾਰਾ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਸੰਭਾਲ ਅਤੇ ਪ੍ਰਭਾਵਸ਼ਾਲੀ ਵਰਤੋਂ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ । ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਇਹ ਕੇਂਦਰ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਦੇ ਮਜ਼ਬੂਤ ਕੇਂਦਰ ਵਜੋਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ ।
Read More : ਸਖ਼ਤ ਰਵੱਈਆ ਅਪਣਾਉਂਦਿਆਂ ਕਈ ਬਾਲ ਵਿਆਹ ਰੋਕੇ : ਡਾ. ਬਲਜੀਤ ਕੌਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
