ਆਰਮੀ ਇੰਟੈਲੀਜੈਂਸ ਅਤੇ ਪੁਲਸ ਵਲੋਂ ਜਾਸੂਸੀ ਦੇ ਸ਼ੱਕ ਹੇਠ ਪਤੀ-ਪਤਨੀ ਗ੍ਰਿਫ਼ਤਾਰ

Arrest

ਫਿਰੋਜ਼ਪੁਰ, 23 ਅਕਤੂਬਰ 2026 : ਪੰਜਾਬ ਦੇ ਫਿਰੋਜ਼ਪੁਰ ਦੇ ਪਿੰਡ ਕਾਲੂ ਵਾਲਾ ਤੋਂ ਆਰਮੀ ਇੰਟੈਲੀਜੈਂਸ (Army Intelligence) ਅਤੇ ਪੁਲਸ ਵਲੋਂ ਇਕ ਸਾਂਝੇ ਅਪ੍ਰੇਸ਼ਨ ਦੌਰਾਨ ਪਤੀ-ਪਤਨੀ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿਸ ਲਈ ਜਾਸੂਸੀ ਕਰਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਬਿਲਕੁਲ ਨਾਲ ਲੱਗਦੇ ਫਿਰੋਜ਼ਪੁਰ ਦੇ ਆਖਰੀ ਪਿੰਡ ਕਾਲੂ ਵਾਲਾ ਤੋਂ ਆਰਮੀ ਇੰਟੈਲੀਜੈਂਸ ਅਤੇ ਫਿਰੋਜ਼ਪੁਰ ਪੁਲਸ ਵਲੋਂ ਜੋ ਇੱਕ ਸਾਂਝੇ ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ ਨੂੰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐੇਸ. ਆਈ. ਨਾਲ ਜੁੜੇ ਜਾਸੂਸੀ ਨੈੱਟਵਰਕ (Espionage Network) ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਕੀ ਕੀਤਾ ਜਾਂਦਾ ਸੀ ਦੋਹਾਂ ਵਲੋਂ ਜਾਸੂਸੀ ਦੌਰਾਨ

ਪ੍ਰਾਪਤ ਸੂਚਨਾ ਮੁਤਾਬਕ ਦਰਜ ਕੀਤੀ ਗਈ ਐਫ. ਆਈ. ਆਰ. ਮੁਤਾਬਕ ਮੁਲਜ਼ਮਾਂ ਵੱਲੋਂ ਭਾਰਤੀ ਫੌਜ (Indian Army) ਦੀਆਂ ਸੰਵੇਦਨਸ਼ੀਲ ਗਤੀਵਿਧੀਆਂ, ਫੌਜੀ ਛਾਉਣੀ ਖੇਤਰਾਂ, ਹਥਿਆਰਾਂ ਤੇ ਗੋਲਾ-ਬਾਰੂਦ ਦੇ ਡਿਪੂਆਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਨਕਸ਼ੇ ਇਕੱਠੇ ਕਰਕੇ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਬੈਠੇ ਹੈਂਡਲਰਾਂ ਨੂੰ ਭੇਜੇ ਜਾ ਰਹੇ ਸਨ । ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿਲਾ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ (ਇੰਸਟਾਗ੍ਰਾਮ ਅਤੇ ਸਨੈਪਚੈਟ) ‘ਤੇ ਆਪਣੇ ਆਪ ਨੂੰ ਪੁਲਸ ਅਧਿਕਾਰੀ ਦੱਸ ਕੇ ਫੌਜੀ ਜਵਾਨਾਂ ਨੂੰ ‘ਹਨੀ-ਟ੍ਰੈਪ’ ਵਿੱਚ ਫਸਾਉਣ ਅਤੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ।

ਦੋਹਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ

ਮੁਲਜ਼ਮਾਂ ਕੋਲੋਂ ਕਈ ਮੋਬਾਈਲ ਫ਼ੋਨ ਅਤੇ ਸੰਵੇਦਨਸ਼ੀਲ ਸਮੱਗਰੀ ਜ਼ਬਤ ਕੀਤੀ ਗਈ ਹੈ । ਪੁਲਸ ਨੇ ਦੋਵਾਂ ਵਿਰੁੱਧ ਆਫ਼ੀਸ਼ੀਅਲ ਸੀਕਰੇਟਸ ਐਕਟ-1923 (ਆਫਿਸ਼ੀਅਲ ਸੀਕਰੇਟ ਐਕਟ-1923) ਦੀਆਂ ਧਾਰਾਵਾਂ 3 ਅਤੇ 4 ਤਹਿਤ ਮਾਮਲਾ ਦਰਜ (Case registered) ਕਰ ਲਿਆ ਹੈ । ਫੌਜ ਅਤੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਜ਼ਬਤ ਡੇਟਾ ਦੀ ਜਾਂਚ ਕਰ ਰਹੀਆਂ ਹਨ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਅਤੇ ਲੀਕ ਹੋਈ ਜਾਣਕਾਰੀ ਦੀ ਹੱਦ ਦਾ ਪਤਾ ਲਗਾਇਆ ਜਾ ਸਕੇ ।

Read More :ਇਮੀਗ੍ਰੇਸ਼ਨ ਦਫ਼ਤਰ ’ਤੇ ਫਾਇਰਿੰਗ ਮਾਮਲੇ ’ਚ ਦੋ ਵਿਚੋਂ ਇੱਕ ਮੁਲਜ਼ਮ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *