ਕੀਨੀਆ ਵਿਚ ਸੜਕ ਹਾਦਸੇ ਵਿਚ 24 ਦੀ ਮੌਤ ਤੇ 24 ਵਿਅਕਤੀ ਜਖਮੀ

Kenya Accident

ਕੀਨੀਆ, 26 ਅਕਤੂਬਰ 2026 : ਵਿਦੇਸ਼ੀ ਮੁਲਕ ਕੀਨੀਆ (Kenya) ਵਿਖੇ ਬੀਤੇ ਦਿਨੀਂ ਇਕ ਸੜਕ ਹਾਦਸੇ ਦੌਰਾਨ 24 ਵਿਅਕਤੀਆਂ ਦੀ ਮੌਤ (Death) ਤੇ 24 ਵਿਅਕਤੀਆਂ ਦੇ ਜਖਮੀ ਹੋਣ ਦਾ ਸਮਾਚਾਰ ਹੈ ।

ਕਿਵੇਂ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਕੀਨੀਆ ਵਿੱਚ ਬੀਤੇ ਦਿਨੀਂ ਐਤਵਾਰ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ (Road Accidents) ਦੌਰਾਨ ਘੱਟੋ-ਘੱਟ ਜੋ 24 ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖ਼ਮੀ ਹੋ ਗਏ ਹਨ ਇਹ ਹਾਦਸਾ ਦੇਸ਼ ਦੇ ਮੁੱਖ ਨੈਰੋਬੀ-ਮੋਮਬਾਸਾ ਹਾਈਵੇਅ `ਤੇ ਵਾਪਰਿਆ, ਜਿੱਥੇ ਇੱਕ ਬੱਸ ਅਤੇ ਟਰੱਕ ਆਪਸ ਵਿੱਚ ਟਕਰਾ ਗਏ । ਪੁਲਸ ਅਨੁਸਾਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਵਿੱਚ ਸਵਾਰ ਯਾਤਰੀ ਪੱਛਮੀ ਕੀਨੀਆ ਵਿੱਚ ਆਪਣੇ ਚਰਚ ਦੇ ਪਾਦਰੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੋਮਬਾਸਾ ਵਾਪਸ ਪਰਤ ਰਹੇ ਸਨ ।

ਕੀ ਜਾਣਕਾਰੀ ਦਿੱਤੀ ਗਈ ਹੈ ਯਾਤਰੀ ਵਲੋਂ

ਉੁਪਰੋਕਤ ਵਾਪਰੇ ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਇਕ ਯਾਤਰੀ ਨੇ ਦੱਸਿਆ ਕਿ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਪਲਟ ਗਈ । ਹਾਲਾਂਕਿ ਹਾਦਸੇ ਦੇ ਕਾਰਨ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ । ਮੁੱਢਲੀ ਜਾਣਕਾਰੀ ਦੇ ਆਧਾਰ ‘ਤੇ ਨੈਸ਼ਨਲ ਟ੍ਰਾਂਸਪੋਰਟ ਸੇਫਟੀ ਅਥਾਰਟੀ ਨੇ ਸੰਕੇਤ ਦਿੱਤਾ ਹੈ ਕਿ ਸ਼ਾਇਦ ਗਲਤ ਢੰਗ ਨਾਲ ਓਵਰਟੇਕ ਕਰਨ ਦੀ ਕੋਸ਼ਿਸ਼ ਕਾਰਨ ਇਹ ਹਾਦਸਾ ਵਾਪਰਿਆ ਹੋਵੇ । ਕੀਨੀਆ ਦੇ ਰਾਸ਼ਟਰਪਤੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਸਾਰੇ ਜਨਤਕ ਯਾਤਰੀ ਵਾਹਨਾਂ ਦੀ ਜਾਂਚ ਦੇ ਹੁਕਮ ਦਿੱਤੇ। ਉਨ੍ਹਾਂ ਨੇ ਡਰਾਈਵਰਾਂ ਨੂੰ ਸਾਵਧਾਨੀ ਵਰਤਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ।

Read More : ਪੰਜਾਬੀ ਮੂਲ ਦੇ ਵਿਅਕਤੀ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *