ਅਕਾਲੀ ਨੇਤਾ ਬਿਕਰਮ ਮਜੀਠੀਆ ਨੂੰ ਰਾਜਬੀਰ ਘੁੰਮਣ ਨੇ ਭੇਜਿਆ ਲੀਗਲ ਨੋਟਿਸ

legal-notice

ਚੰਡੀਗੜ੍ਹ, 27 ਅਕਤੂਬਰ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਘੁੰਮਣ ਵਲੋਂ ਲੀਗਲ ਨੋਟਿਸ (Legal Notice) ਭੇਜਿਆ ਗਿਆ ਹੈ ।

ਕੀ ਕਾਰਨ ਹੈ ਲੀਗਲ ਨੋਟਿਸ ਭੇਜਣ ਦਾ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ (Rajbir Singh Ghumman) ਵਲੋੋਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਇੱਕ ਲੀਗਲ ਨੋਟਿਸ ਭੇਜਿਆ ਗਿਆ ਹੈ ਦਾ ਸਮਾਚਾਰ ਹੈ ਦਾ ਮੁੱਖ ਕਾਰਨ ਰਾਜਬੀਰ ਸਿੰਘ ਘੁੰਮਣ ਵਲੋਂ ਮਜੀਠੀਆ ਵਲੋਂ ਸੋਸ਼ਲ ਮੀਡੀਆ `ਤੇ ਉਨ੍ਹਾਂ ਖਿ਼ਲਾਫ਼ ਝੂਠੇ, ਬੇਬੁਨਿਆਦ ਅਤੇ ਮਾਨਹਾਨੀਕਾਰਕ ਦੋਸ਼ ਲਗਾਏ ਜਾਣਾ ਹੈ, ਜਿਸ ਨਾਲ ਉਨ੍ਹਾਂ ਦੇ ਅਕਕ ਨੂੰ ਨੁਕਸਾਨ ਪਹੁੰਚਿਆ ਹੈ ।

ਕੀ ਆਖਿਆ ਗਿਆ ਹੈ ਨੋਟਿਸ ਵਿਚ

ਰਾਜਬੀਰ ਸਿੰਘ ਘੁੰਮਣ ਵਲੋਂ ਬਿਕਰਮ ਮਜੀਠੀਆ ਨੂੰ ਭੇਜੇ ਗਏ ਲੀਗਲ ਨੋਟਿਸ ਵਿੱਚ ਮੰਗ ਕੀਤੀ ਗਈ ਹੈ ਕਿ ਬਿਕਰਮ ਮਜੀਠੀਆ 24 ਘੰਟਿਆਂ ਦੇ ਅੰਦਰ-ਅੰਦਰ ਆਪਣੀ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ, ਜਨਤਕ ਤੌਰ ‘ਤੇ ਬਿਨ੍ਹਾਂ ਸ਼ਰਤ ਮਾਫ਼ੀ ਮੰਗਣ ਅਤੇ ਭਵਿੱਖ ਵਿੱਚ ਅਜਿਹੇ ਝੂਠੇ ਦੋਸ਼ ਨਾ ਲਗਾਉਣ ਦਾ ਲਿਖਤੀ ਭਰੋਸਾ ਦੇਣ । ਨੋਟਿਸ ਵਿੱਚ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਦਿੱਤੇ ਗਏ ਸਮੇਂ ਵਿੱਚ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ, ਤਾਂ ਉਨ੍ਹਾਂ ਵਿਰੁੱਧ ਫੌਜਦਾਰੀ ਕਾਰਵਾਈ ਅਤੇ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਜਾਵੇਗਾ ।

Read More : ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਨੇ ਰਿਟਾਇਰਡ ਜਸਟਿਸ ਨੂੰ ਭੇਜਿਆ ਲੀਗਲ ਨੋਟਿਸ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *