ਜਲੰਧਰ, 28 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਏਸ਼ੀਆਈ ਹਾਕੀ ਚੈਂਪੀਅਨਸਿ਼ਪ ਦਾ ਜਲੰਧਰ ਦੇ ਹਾਕੀ ਸਟੇਡੀਅਮ ਵਿਖੇ ਉਦਘਾਟਨ ਕੀਤਾ ਗਿਆ ।
ਕੀ ਆਖਿਆ ਮੁੱਖ ਮੰਤਰੀ ਨੇ
ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਚੈਂਪੀਅਨਸਿ਼ਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਆਖਿਆ ਹੈ ਕਿ ਪੰਜਾਬ ਵਿਸ਼ਵ ਹਾਕੀ ਮੰਚ ‘ਤੇ ਆਪਣਾ ਪੁਰਾਣਾ ਰੁਤਬਾ ਮੁੜ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ । ਇਸ ਟੂਰਨਾਮੈਂਟ ਦੌਰਾਨ ਸਾਰੇ ਲੀਗ ਮੈਚ ਜਲੰਧਰ ਵਿੱਚ ਖੇਡੇ ਜਾਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੋਹਾਲੀ ਵਿੱਚ ਹੋਣਗੇ । ਇਸ ਦੇ ਨਾਲ ਹੀ, ਪੰਜਾਬ ਸਾਲ 2030 ਦੇ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਵੀ ਤਿਆਰੀਆਂ ਕਰ ਰਿਹਾ ਹੈ ।
ਮੁੱਖ ਮੰਤਰੀ ਨੇ ਕੀਤਾ ਛੇ ਦੇਸ਼ਾਂ ਦੀਆਂ ਟੀਮਾਂ ਤੇ ਕਪਤਾਨਾਂ ਦਾ ਸਵਾਗਤ
ਏਸ਼ੀਅਨ ਹਾਕੀ ਟੂਰਨਾਮੈਂਟ (Asian Hockey Tournament) ਖੇਡਣ ਪਹੁੰਚੀਆਂ ਛੇ ਦੇਸ਼ਾਂ ਦੀਆਂ ਟੀਮਾਂ ਅਤੇ ਉਨ੍ਹਾਂ ਦੇ ਕਪਤਾਨਾਂ ਨੂੰ ਸਨਮਾਨਤ ਕਰਦਿਆਂ ਇਸ ਵੱਕਾਰੀ ਟੂਰਨਾਮੈਂਟ ਦੀ ਪਹਿਲੀ ਵਾਰ ਮੇਜ਼ਬਾਨੀ ਕਰਨਾ ਪੰਜਾਬ ਲਈ ਇਤਿਹਾਸਕ ਪਲ ਹੈ ਅਤੇ ਭਾਰਤੀ ਹਾਕੀ ਵਿੱਚ ਪੰਜਾਬ ਦੇ ਬੇਮਿਸਾਲ ਯੋਗਦਾਨ ਪ੍ਰਤੀ ਮਾਣਮੱਤੀ ਪ੍ਰਾਪਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਚੈਂਪੀਅਨਾਂ ਦੀ ਨਵੀਂ ਪੀੜ੍ਹੀ ਤਿਆਰ ਕਰਨ ਲਈ ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜ਼ਮੀਨੀ ਪੱਧਰ `ਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ ।
ਪੰਜਾਬੀ ਖਿਡਾਰੀਆਂ ਦੇ ਯੋਗਦਾਨ ਤੋਂ ਬਿਨਾਂ ਹਾਕੀ ਇਤਿਹਾਸ ਦੀ ਕਲਪਨਾ ਕਰਨਾ ਮੁਸ਼ਕਲ
ਉਨ੍ਹਾਂ ਕਿਹਾ ਕਿ ਪੰਜਾਬੀ ਖਿਡਾਰੀਆਂ ਦੇ ਵੱਡਮੁੱਲੇ ਯੋਗਦਾਨ ਤੋਂ ਬਿਨਾਂ ਭਾਰਤੀ ਹਾਕੀ ਦੇ ਇਤਿਹਾਸ ਦੀ ਕਲਪਨਾ ਕਰਨਾ ਵੀ ਮੁਸ਼ਕਲ ਹੈ । ਪੰਜਾਬ ਨੂੰ ਆਪਣੀ ਉਪਜਾਊ ਧਰਤੀ, ਮਿਹਨਤਕਸ਼ ਕਿਸਾਨਾਂ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪਾਏ ਯੋਗਦਾਨ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ । ਇਸ ਯੋਗਦਾਨ ਦੇ ਨਾਲ-ਨਾਲ ਪੰਜਾਬ ਦੀ ਧਰਤੀ ਨੇ ਅਜਿਹੇ ਓਲੰਪੀਅਨ, ਵਿਸ਼ਵ ਚੈਂਪੀਅਨ ਅਤੇ ਖੇਡ ਨਾਇਕ ਪੈਦਾ ਕੀਤੇ ਹਨ, ਜਿਨ੍ਹਾਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ ਹੈ ।
Read More : ਮੁੱਖ ਮੰਤਰੀ ਨੇ ਜਾਂਚ ਦੇ ਨਾਮ ‘ਤੇ ਕਈ ਘੰਟੇ ਬੈਠਾ ਕੇ ਰੱਖਣ ਦਾ ਲਗਾਇਆ ਦੋਸ਼
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਏਸ਼ੀਆਈ ਹਾਕੀ ਚੈਂਪੀਅਨਸਿ਼ਪ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ”