ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਪਾਕਿ ਸਰਕਾਰ ਨਾਲ ਗੱਲਬਾਤ ਕਰੇ ਕੇਂਦਰ

Harjot Bains

ਚੰਡੀਗੜ੍ਹ, 28 ਅਕਤੂਬਰ 2026 : ਕੈਬਨਿਟ ਮੰਤਰੀ ਪੰਜਾਬ (Cabinet Minister of Punjab) ਹਰਜੋਤ ਬੈਂਸ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕੀਤਾ ਗਿਆ ਵਿਧਾਨ ਸਭਾ ਵਿਚ ਮਤਾ ਪੇੇਸ਼

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Sri Kartarpur Sahib Corridor) ਨੂੰ ਤੁਰੰਤ ਦੁਬਾਰਾ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ `ਚ ਮਤਾ ਪੇਸ਼ ਕਰ ਕੇ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਚਾਲੂ ਰੱਖਣ, ਤੀਰਥ ਯਾਤਰਾ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ।

ਲਾਂਘੇ ‘ਤੇ ਪਾਬੰਦੀਆਂ ਕਾਰਨ ਪਹੁੰਚਦੀ ਹੈ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ

ਹਰਜੋਤ ਬੈਂਸ (Harjot Bains) ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿਰਫ ਇਕ ਰਸਤਾ ਨਹੀਂ, ਸਗੋਂ ਸਿੱਖ ਸੰਗਤ ਨੂੰ ਉਸ ਪਵਿੱਤਰ ਧਰਤੀ ਨਾਲ ਜੋੜਨ ਵਾਲਾ ਪੁਲ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਮਹੱਤਵਪੂਰਨ ਸਮਾਂ ਬਿਤਾਇਆ ਸੀ ।

ਬੈਂਸ ਨੇ ਕਿਹਾ ਕਿ ਲਾਂਘੇ ‘ਤੇ ਪਾਬੰਦੀਆਂ ਅਤੇ ਆਵਾਜਾਈ ‘ਚ ਰੁਕਾਵਟਾਂ ਕਾਰਨ ਦੁਨੀਆ ਭਰ ‘ਚ ਰਹਿਣ ਵਾਲੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ । ਮਤੇ ‘ਚ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਜਲਦ ਖੋਲ੍ਹਣ, ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਅਤੇ ਯਾਤਰਾ ਸੰਬੰਧੀ ਰਸਮਾਂ ਨੂੰ ਸੁਖਾਲਾ ਬਣਾਉਣ ਦੀ ਅਪੀਲ ਕੀਤੀ ਗਈ ਹੈ ।

Read More : ਏਸ਼ੀਆਈ ਹਾਕੀ ਚੈਂਪੀਅਨਸਿ਼ਪ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *