ਪੰਜਾਬ ਸਰਕਾਰ ਬਣਾ ਰਹੀ ਹੈ ਸੁਰੱਖਿਆ ਸਕੀਮਾਂ ਨੂੰ ਲਗਾਤਾਰ ਮਜ਼ਬੂਤ : ਮੰਤਰੀ

Cabinet Minister

ਚੰਡੀਗੜ੍ਹ, 28 ਅਕਤੂਬਰ 2026 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਸੁਰੱਖਿਆ ਸਕੀਮਾਂ ਨੂੰ ਮਜ਼ਬੂਤ ਬਣਾ ਰਹੀ ਹੈ ।

ਵਿੱਤੀ ਸਹਾਇਤਾ ਸਕੀਮ ਤਹਿਤ ਕਿੰਨੇ ਬੱਚਿਆਂ ਨੂੰ ਮਿਲ ਰਿਹੈ ਲਾਭ

ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੇ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਿਥੇ ਪੰਜਾਬ ਸਰਕਾਰ (Government of Punjab) ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਥੇ ਹੀ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਪੰਜਾਬ ਭਰ ਦੇ ਕਰੀਬ 2.43 ਲੱਖ ਬੱਚਿਆਂ ਨੂੰ ਮਿਲ ਰਿਹਾ ਹੈ ।

ਪੰਜਾਬ ਸਰਕਾਰ ਬੱਚਿਆਂ ਨੂੰ ਕਰ ਰਹੀ ਹੈ ਸਮੇਂ ਸਿਰ ਮਦਦ ਪ੍ਰਦਾਨ

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸੰਭਾਲ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਰਾਬਰ ਮੌਕਿਆਂ ਦਾ ਹੱਕਦਾਰ ਹੈ । ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਾਨਵੀ ਸਰੋਕਾਰਾਂ ਨੂੰ ਤਰਜੀਹ ਦਿੰਦਿਆਂ ਅਜਿਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਰਹੀ ਹੈ, ਤਾਂ ਜੋ ਉਹ ਆਤਮ ਵਿਸ਼ਵਾਸ ਨਾਲ ਆਪਣੀ ਜਿ਼ੰਦਗੀ ਵਿੱਚ ਅੱਗੇ ਵੱਧ ਸਕਣ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ‘ਰੰਗਲਾ ਪੰਜਾਬ’ ਦੀ ਸੋਚ ਨੂੰ ਦਰਸਾਉਂਦਾ ਹੈ, ਜਿੱਥੇ ਹਰ ਬੱਚੇ ਦੀ ਸੁਰੱਖਿਆ, ਭਲਾਈ ਅਤੇ ਸਰਵ-ਪੱਖੀ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ । ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਵੀ ਬੱਚੇ ਦੇ ਔਖੇ ਹਾਲਾਤ ਉਸ ਦੀ ਪੜ੍ਹਾਈ, ਤਰੱਕੀ ਅਤੇ ਸੁਪਨਿਆਂ ਦੇ ਰਾਹ ਵਿੱਚ ਰੁਕਾਵਟ ਨਾ ਬਣਨ ।

ਕਿਹੜੇ ਪਰਿਵਾਰਾਂ ਨੂੰ ਦਿੱਤਾ ਜਾਂਦਾ ਹੈੈ ਸਕੀਮ ਦਾ ਲਾਭ

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਸ਼ਾਮਲ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ, ਦੋਵੇਂ ਮਾਤਾ-ਪਿਤਾ ਲਾਪਤਾ ਹਨ ਜਾਂ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਅਸਮਰੱਥਾ ਕਾਰਨ ਬੱਚਿਆਂ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ । ਇਸ ਸਕੀਮ ਦਾ ਲਾਭ ਉਨ੍ਹਾਂ ਯੋਗ ਪਰਿਵਾਰਾਂ ਨੂੰ ਵੀ ਦਿੱਤਾ ਜਾਂਦਾ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੈ ।

ਵਿੱਤੀ ਸਾਲ ਲਈ ਕਿੰਨੇ ਕਰੋੜ ਦੇ ਬਜਟ ਦਾ ਕੀਤਾ ਗਿਆ ਹੈ ਉਪਬੰਧ

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਲਈ 432.78 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ । ਇਹ ਵਿੱਤੀ ਸਹਾਇਤਾ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ, ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ ।

Read More : ਪੰਜਾਬ ਵਿਚ 957 ਆਂਗਣਵਾੜੀ ਕੇਂਦਰਾਂ ਦਾ ਕੰਮ ਹੋਇਆ ਮੁਕੰਮਲ : ਡਾ. ਬਲਜੀਤ ਕੌਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *