ਨਹਿਰੀ ਪਾਣੀ ਦੀ ਵਰਤੋਂ 22 ਤੋਂ ਵਧਾ ਕੇ 88 ਫੀਸਦੀ ਕੀਤੀ : ਬਲਤੇਜ ਪੰਨੂ

Baltej Pannu

ਚੰਡੀਗੜ੍ਹ, 30 ਅਕਤੂਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਸਿੰਘ ਪਨੂੰ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Government of Punjab) ਨੇ ਨਹਿਰੀ ਪਾਣੀ ਦੀ ਵਰਤੋਂ 22 ਤੋਂ ਵਧਾ ਕੇ 88 ਫੀਸਦੀ ਕੀਤੀ ਹੈ ।

ਕੀ ਦੋਸ਼ ਲਗਾਇਆ ਬਲਤੇਜ ਪਨੂੰ ਨੇ

`ਆਪ` ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ (Baltej Pannu) ਨੇ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਨਹਿਰੀ 7. ਨੈੱਟਵਰਕ ਦੀ ਅਣਦੇਖੀ ਕਰਨ ਅਤੇ ਜ਼ਮੀਨ ਹੇਠਲੇ ਪਾਣੀ ਦੇ ਸੰਕਟ ਵਧਾਉਣ ਦਾ ਦੋਸ਼` ਲਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21-22 ਫੀਸਦੀ ਤੋਂ ਵਧਾ ਕੇ ਕਰੀਬ 88 ਫੀਸਦੀ ਕਰ ਦਿੱਤੀ ਹੈ ।

ਪਿਛਲੀਆਂ ਸਰਕਾਰਾਂ ਨੇ ਸਿਆਸੀ ਅਤੇ ਨਿਜੀ ਹਿਤਾਂ ਦੀ ਦਿੱਤੀ ਸੀ ਤਰਜੀਹ : ਮੀਡੀਆ ਇੰਚਾਰਜ

ਪ੍ਰੈੱਸ ਕਾਨਫ਼ਰੰਸ ਦੌਰਾਨ ਪੰਨੂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਜਲ ਸਰੋਤਾਂ ਦੀ ਰਾਖੀ ਕਰਨ ਦੀ ਬਜਾਏ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ । ਉਨ੍ਹਾਂ ਕਿਹਾ ਕਿ 2022 ‘ਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਨਹਿਰੀ ਪਾਣੀ ਦੀ ਵਰਤੋਂ ਨੂੰ ਤਰਜੀਹ ਦਿੱਤੀ । ਸਰਕਾਰ ਨੇ ਕਰੀਬ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾ ਕੇ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕੰਮ ਕੀਤਾ । ਇਸ ਨਾਲ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਅਤੇ ਡਿੱਗਦੇ ਪਾਣੀ ਦੇ ਪੱਧਰ ‘ਚ ਸੁਧਾਰ ਦੀ ਦਿਸ਼ਾ ‘ਚ ਮਦਦ ਮਿਲੀ ਹੈ ।

ਅਕਾਲੀ-ਭਾਜਪਾ ਨੇ ਪਾਣੀਆਂ ਦੇ ਮੁੱਦੇ ਤੇ ਆਪਣਾ ਰੁੱਖ ਸਪੱਸ਼ਟ ਨਹੀਂ ਅਪਣਾਇਆ

ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਦੇ ਹਾਲੀਆ ਸਦਨ ‘ਚ ਪੰਜਾਬ ਦੇ ਪਾਣੀ ਨਾਲ ਜੁੜੇ ਅਹਿਮ ਮਤਿਆਂ ‘ਤੇ ਚਰਚਾ ਦੌਰਾਨ ਕਾਂਗਰਸ ਨੇ ਵਾਕਆਊਟ ਕਰਕੇ ਸੂਬੇ ਦੇ ਹਿੱਤਾਂ ਪ੍ਰਤੀ ਆਪਣੀ. ਗੰਭੀਰਤਾ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੇ ਵੀ ਇਸ ਮੁੱਦੇ ‘ਤੇ ਸਪੱਸ਼ਟ ਰੁਖ਼ ਨਹੀਂ ਅਪਣਾਇਆ। ਭਾਜਪਾ ਪੰਜਾਬ ਦੇ ਹੱਕਾਂ ਦੇ ਮਾਮਲੇ ‘ਚ ਚੁੱਪ ਧਾਰੀ ਬੈਠੀ ਹੈ ।

Read More : ਹਾਕੀ ਟੂਰਨਾਮੈਂਟ `ਚ ਭਾਰਤੀ ਟੀਮ ਦਾ ਹੌਸਲਾ ਵਧਾਉਣ ਪੰਜਾਬੀ : ਬਲਤੇਜ ਪੰਨੂ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *