ਨਾਭਾ ਵਿਖੇ 17 ਸਾਲਾ ਵਿਦਿਆਰਥੀ ਦੀ ਲਾਸ਼ ਭਾਖੜਾ ਨਹਿਰ `ਚੋਂ ਮਿਲੀ

Dead Body

ਨਾਭਾ, 30 ਅਕਤੂਬਰ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ (Nabha) ਵਿਖੇ ਇਕ 17 ਸਾਲਾ ਵਿਦਿਆਰਥੀ ਦੀ ਲਾਸ਼ (Corpse) ਭਾਖੜਾ ਨਹਿਰ ਵਿਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਪੁਲਸ ਨੇ ਕਰ ਲਿਆ ਸੀ ਤਿੰਨ ਨੌਜਵਾਨਾਂ ਵਿਰੁੱਧ ਕਤਲ ਦਾ ਕੇਸ ਦਰਜ

ਮਿਲੀ ਜਾਣਕਾਰੀ ਅਨੁਸਾਰ ਤਿੰਨ ਦਿਨਾਂ ਤੋਂ ਲਾਪਤਾ ਨਾਭਾ ਦੇ 17 ਸਾਲਾ ਵਿਦਿਆਰਥੀ ਦੀ ਲਾਸ਼਼ ਅੱਜ ਭਾਖੜਾ ਨਹਿਰ (Bhakra Canal) ਵਿੱਚੋਂ ਮਿਲਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ । ਪਰਿਵਾਰ ਦੇ ਦਬਾਅ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਤਿੰਨ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ (Case registered) ਕਰ ਲਿਆ ਹੈ, ਉੱਥੇ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਪਟਿਆਲਾ ਵਿਖੇ ਕਰਵਾਇਆ ਗਿਆ ਹੈ । ਜਾਣਕਾਰੀ ਅਨੁਸਾਰ ਮ੍ਰਿਤਕ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ 21 ਅਕਤੂਬਰ ਤੋਂ ਲਾਪਤਾ ਸੀ। ਉਹ ਉਸ ਦਿਨ ਘਰੋਂ ਸਕੂਲ ਜਾਣ ਲਈ ਨਿਕਲਿਆ ਸੀ, ਪਰ ਸਕੂਲ ਨਹੀਂ ਪਹੁੰਚਿਆ। ਪਰਿਵਾਰ ਵੱਲੋਂ ਉਸ ਦੀ ਭਾਲ ਲਈ ਸੋਸ਼ਲ ਮੀਡੀਆ ‘ਤੇ ਮੁਹਿੰਮ ਵੀ ਚਲਾਈ ਗਈ ਸੀ ।

ਕੀ ਸਾਹਮਣੇ ਆਇਆ ਜਾਂਚ ਦੌਰਾਨ

ਨਾਭਾ ਪੁਲਸ (Nabha Police) ਵਲੋਂ ਮਾਮਲੇ ਦੀ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸੇ ਦਿਨ ਉਹ ਆਪਣੇ ਸਕੂਲ ਦੇ 11ਵੀਂ ਜਮਾਤ ਦੇ ਦੋ ਜੂਨੀਅਰ ਵਿਦਿਆਰਥੀਆਂ ਅਤੇ ਇੱਕ ਕਾਲਜ ਵਿਦਿਆਰਥੀ ਨਾਲ ਪਰਿਵਾਰ ਨੂੰ ਦੱਸੇ ਬਿਨਾਂ ਪਟਿਆਲਾ ਗਿਆ ਸੀ। ਇਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਸ਼ਨੀਵਾਰ ਨੂੰ ਭਾਖੜਾ ਨਹਿਰ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪਰਿਵਾਰ ਨੇ ਕਤਲ ਦਾ ਖਦਸ਼ਾ ਜਤਾਉਂਦਿਆਂ ਪੁਲਿਸ ਕੋਲ ਤਿੰਨਾਂ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ।

ਕੀ ਆਖਣਾ ਹੈ ਪਰਿਵਾਰਕ ਮੈਂਬਰਾਂ ਦਾ

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਰੀਰ ‘ਤੇ ਸੱਟਾਂ ਦੇ ਕੁਝ ਨਿਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੂੰ ਇਹ ਮਾਮਲਾ ਖੁਦਕੁਸ਼ੀ ਦੀ ਬਜਾਏ ਕਤਲ ਦਾ ਜਾਪਦਾ ਹੈ । ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨਾਂ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ।

Read More : ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ ਮਹਿਲਾ ਦੀ ਮਿਲੀ ਲਾਸ਼

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਨਾਭਾ ਵਿਖੇ 17 ਸਾਲਾ ਵਿਦਿਆਰਥੀ ਦੀ ਲਾਸ਼ ਭਾਖੜਾ ਨਹਿਰ `ਚੋਂ ਮਿਲੀ”

Leave a Reply

Your email address will not be published. Required fields are marked *