ਖੰਨਾ, 2 ਨਵੰਬਰ 2026 : ਪੰਜਾਬ ਦੇ ਜਿਲਾ ਖੰਨਾ (Khanna) ਵਿਖੇ ਇਕ ਦੋਸਤ ਵਲੋਂ ਆਪਣੇ ਹੀ ਦੋਸਤ ਦਾ ਇੱਟਾਂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਕਾਰਨ ਰਿਹਾ ਦੋਸਤ ਵਲੋਂ ਦੋਸਤ ਦਾ ਕਤਲ ਕਰਨ ਦਾ
ਮਿਲੀ ਜਾਣਕਾਰੀ ਅਨੁਸਾਰ ਖੰਨਾ ਵਿਖੇ ਬੀਤੇ ਦਿਨੀਂ ਜੋ ਇਕ ਦੋਸਤ ਵਲੋਂ ਆਪਣੇ ਹੀ ਦੋਸਤ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਮੋਬਾਇਲ ਫੋਨ ਲੈਣ ਨੂੰ ਲੈ ਕੇ ਹੈ । ਦੱਸਣਯੋਗ ਹੈ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਦਿਆਂ ਕੁੱਝ ਹੀ ਘੰਟਿਆਂ ਵਿਚ ਮੁਲਜਮ ਨੂੰ ਗ੍ਰਿਫ਼ਤਾਰ (Arrest) ਕਰ ਲਿਆ ਗਿਆ ।
ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ
ਪ੍ਰਾਪਤ ਸੂਚਨਾ ਮੁਤਾਬਕ ਮੋਬਾਇਲ ਫੋੋਨ ਦੇ ਲਾਲਚ ਨੂੰ ਲੈ ਕੇ ਦੋਸਤ ਵਲੋਂ ਦੋਸਤ ਦੇ ਹੀ ਕਰ ਦਿੱਤੇ ਗਏ ਕਤਲ ਮਾਮਲੇ ਵਿਚ ਜਿਸ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਦੀ ਪਛਾਣ 22 ਸਾਲ ਸਚਿਨ ਪਾਸਵਾਨ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਖੰਨਾ ਦਾ ਹੀ ਰਹਿਣ ਵਾਲਾ ਸੀ ।
ਕੌਣ ਹੈ ਇਹ ਨੌਜਵਾਨ ਜਿਸ ਨੇ ਕੀਤਾ ਹੈ ਕਲਤ
ਉਪਰੋਕਤ ਵਾਪਰੇ ਕਤਲ ਦੇ ਘਟਨਾਕ੍ਰਮ ਵਿਚ ਜਿਸ ਨੌਜਵਾਨ ਵਲੋਂ ਆਪਣੇ ਹੀ ਨੌਜਵਾਨ ਦੋੋਸਤ ਦਾ ਕਤਲ ਕੀਤਾ ਗਿਆ ਹੈ ਤੇ ਉਸਨੂੰ ਪੁਲਸ ਵਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਦੀ ਪਛਾਣ ਹਰਮਨ ਦੇ ਤੌੌਰ ‘ਤੇ ਹੋਈ ਹੈ । ਉਕਤ ਸਬੰਧੀ ਡੀ. ਐੱਸ. ਪੀ. ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸਚਿਨ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ ।
ਭਾਲ ਦੌਰਾਨ ਮਿਡ ਮਾਰਕੀਟ ਇਲਾਕੇ ਦੀਆਂ ਝਾੜੀਆਂ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ । ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮ ਤੱਕ ਪਹੁੰਚ ਬਣਾਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਸ ਵੱਲੋਂ ਮਾਮਲੇ ਵਿੱਚ ਨਸ਼ੇ ਦੇ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।
Read More : ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਦੋਸਤ ਨੇ ਹੀ ਕਰ ਦਿੱਤਾ ਦੋਸਤ ਦਾ ਇੱਟਾਂ ਮਾਰ ਕੇ ਕਤਲ”