ਨਾਭਾ, 3 ਨਵੰਬਰ 2026 : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ ਵਿਖੇ ਬੀਤੇ ਦਿਨੀਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ ਕੀਤਾ ਗਿਆ ।
ਕਿਸ ਕਾਰਨ ਕੀਤਾ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋੋਜਨ
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਨਾਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ ਮਲਕੀਤ ਐਗਰੋ ਟੈਕ ਪ੍ਰਾਈਵੇਟ ਲਿਮਟਿਡ, ਭਾਦਸੋਂ ਰੋਡ ਵਿਖੇ ਕੀਤਾ ਗਿਆ ਸੀ ਦਾ ਮੁੱਖ ਕਾਰਨ ਬੰਦੀ ਛੋੜ ਦਿਵਸ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਸੀ । ਇਸ ਮੌਕੇ ਗੁਰਦੁਆਰਾ ਸ੍ਰੀ ਸਿੱਧਸਰ ਅਲੋਹਰਾ ਸਾਹਿਬ ਤੋਂ ਬਾਬਾ ਨਰਿੰਦਰ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ, ਜਿਨ੍ਹਾਂ ਦਾ ਸੰਸਥਾ ਦੇ ਡਾਇਰੈਕਟਰ ਮਲਕੀਤ ਸਿੰਘ ਅਤੇ ਚਰਨ ਸਿੰਘ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਕੀ ਜਾਣਕਾਰੀ ਦਿੱਤੀ ਡਾਇਰੈਕਟਰ ਚਰਨ ਸਿੰਘ ਨੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਚਰਨ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬੀਤੇ ਦਿਨੀਂ 1 ਨਵੰਬਰ ਨੂੰ ਸਵੇਰੇ 10 ਵਜੇ ਪਾਉਣ ਤੋਂ ਇਲਾਵਾ ਇਸ ਉਪਰੰਤ ਸ਼ਬਦ ਕੀਰਤਨ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਇਸ ਮੌਕੇੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਲਕੀਤ ਸਿੰਘ, ਮੈਨੇਜਿੰਗ ਡਾਇਰੈਕਟਰ ਚਰਨ ਸਿੰਘ, ਡਾਇਰੈਕਟਰ ਹਰਦੀਪ ਸਿੰਘ ਡਾਇਰੈਕਟਰ ਮਨਦੀਪ ਸਿੰਘ, ਜਨਰਲ ਮੈਨੇਜਰ ਅਮਿਤ ਕੁਮਾਰ, ਅਜੈਬ ਸਿੰਘ, ਨਵਦੀਪ ਸਿੰਘ ਅਤੇ ਮੋਹਿਤ ਗਰਗ ਮੌਜੂਦ ਸਨ ।
Read More : 2027 में विदेश में पढ़ाई के लिए नए अवसर, Venture Immigration ने शुरू की एडमिशन प्लानिंग
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
