ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਅੰਮ੍ਰਿਤਸਰ ਪੁਲਸ ਵਲੋਂ 16 ਮੁਲਜ਼ਮ ਗ੍ਰਿਫ਼ਤਾਰ

Amritsar Policev

ਅੰਮ੍ਰਿਤਸਰ, 5 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਵਲੋਂ ਹੈਰੋਇਨ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ (Illegal weapons), ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਕੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ (Heroin) ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।

ਕੀ ਸਾਹਮਣੇ ਆਇਆ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੰਜਾਬ ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ `ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ । ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ. ਆਈ. ਆਰ. ਦਰਜ  (FIR registered) ਕੀਤੀਆਂ ਗਈਆਂ ਹਨ ।

Read More : ਗੈਰ-ਕਾਨੂੰਨੀ ਹਥਿਆਰਾਂ ਸਮੇਤ 11 ਮੁਲਜ਼ਮ ਅੰਮ੍ਰਿਤਸਰ ਪੁਲਸ ਵਲੋਂ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਅੰਮ੍ਰਿਤਸਰ ਪੁਲਸ ਵਲੋਂ 16 ਮੁਲਜ਼ਮ ਗ੍ਰਿਫ਼ਤਾਰ”

Leave a Reply

Your email address will not be published. Required fields are marked *