ਚੰਡੀਗੜ੍ਹ, 7 ਨਵੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਆਖਿਆ ਹੈ ਕਿ ਚੋਣਾਂ ਦੇ ਕਾਰਨ ਹੀ ਸੀ. ਬੀ. ਆਈ. ਤੇ ਈ. ਡੀ. ਦੇ ਛਾਪੇੇ ਮਰਵਾਏ ਜਾ ਰਹੇ ਹਨ ।
ਈ. ਡੀ. ਦੀ ਕਾਰਵਾਈ ਸਿਆਸੀ ਦਬਾਅ ਬਣਾਉਣ ਵਾਲੀ ਕਾਰਵਾਈ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਦੀ ਲੱਗਭਗ 48 ਘੰਟੇ ਚੱਲੀ ਛਾਪੇਮਾਰੀ ਨੂੰ ਸਿਆਸੀ ਦਬਾਅ ਬਣਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਲੰਮੀ ਤਲਾਸ਼ੀ ਦੇ ਬਾਵਜੂਦ ਜਾਂਚ ਏਜੰਸੀ ਨੂੰ ਕੋਈ ਨਕਦੀ ਜਾਂ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਨਹੀਂ ਹੋਇਆ ।
ਜਦੋਂ ਤੱਕ ਜਿਊਂਦੀ ਹਾਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਖੜ੍ਹੀ ਰਹਾਂਗੀ : ਵਿਧਾਇਕ ਅਰੋੜਾ
ਵਿਧਾਇਕਾ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਚੀਮਾ ਨੇ ਚੋਣਾਂ ਤੋਂ ਪਹਿਲਾਂ ਵਿਰੋਧੀ ਨੇਤਾਵਾਂ ਨੂੰ ਡਰਾਉਣ ਲਈ ਈ, ਡੀ., ਸੀ. ਬੀ. ਆਈ. ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ । ਉਨ੍ਹਾਂ ਕਿਹਾ ਕਿ `ਆਪ` ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ ਅਤੇ ਰਾਜ ਸਭਾ ਮੈਂਬਰਸਿ਼ਪ ਦਾ ਲਾਲਚ ਦੇ ਕੇ ਪਾਰਟੀ ਛੱਡਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਅਜਿਹੇ ਲਾਲਚਾਂ ਨੂੰ ਠੋਕਰ ਮਾਰ ਦਿੱਤੀ ਹੈ । ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਹ ਜਦੋਂ ਤੱਕ ਜਿਊਂਦੀ ਹੈ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਖੜ੍ਹੀ ਰਹਾਂਗੀ ।
Read More : ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜਮਾਂ ਨੂੰ ਅੱਜ ਸੌਂਪੇ ਨਿਯੁਕਤੀ ਪੱਤਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।
