ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਕੀਤੀ ਪੈਰੋਲ ਸਬੰਧੀ ਅਰਜ਼਼ੀ ਦਾਇਰ

Advocate Pannel

ਅੰਮ੍ਰਿਤਸਰ, 9 ਨਵੰਬਰ 2026 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖਾਲਸਾ (Amritpal Singh Khalsa) ਦੀ ਪੈਰੋਲ ਸਬੰਧੀ ਵਕੀਲਾਂ ਵਲੋਂ ਅਰਜ਼ੀ ਦਾਇਰ (Application filed) ਕੀਤੀ ਗਈ ਹੈ ।

ਕਿਸ ਕਾਰਨ ਕਰਕੇ ਕੀਤੀ ਗਈ ਹੈ ਅਰਜ਼ੀ ਦਾਇਰ

ਮਿਲੀ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੈਰੋਲ (Parole) ਸਬੰਧੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੇ ਜਾਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਦੇ ਵਕੀਲਾਂ ਦੇ ਪੈਨਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਦਾਦੀ ਮਾਤਾ ਚਰਨ ਕੌਰ ਜੀ ਜੋ ਬੀਤੇ ਕੱਲ੍ਹ ਹੋਏ ਅਕਾਲ ਚਲਾਣਾ ਕਰ ਗਏ ਹਨ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਬਾਰੇ ਜਾਣਕਾਰੀ ਦਿੱਤੀ ਗਈ ।

ਪਰਿਵਾਰ ਨੇ ਰੱਖੀ ਹੈ ਅਦਾਲਤ ਤੋਂ ਪੈਰੋਲ ਦੀ ਉਮੀਦ

ਪਰਿਵਾਰ ਲਈ ਇਹ ਬੇਹੱਦ ਦੁਖਦਾਈ ਅਤੇ ਭਾਵੁਕ ਸਮਾਂ ਹੈ, ਕਿਉਂਕਿ ਮਾਤਾ ਚਰਨ ਕੌਰ ਦੀ ਆਖ਼ਰੀ ਇੱਛਾ ਆਪਣੇ ਪੋਤਰੇ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੇ ਸਾਹਮਣੇ ਦੇਖਣ ਦੀ ਸੀ, ਜੋ ਪੂਰੀ ਨਾ ਹੋ ਸਕੀ । ਵਕੀਲਾਂ ਦੇ ਪੈਨਲ ਨੇ ਉਮੀਦ ਜਤਾਈ ਕਿ ਅਦਾਲਤ ਪਰਿਵਾਰ ਦੀਆਂ ਭਾਵਨਾਵਾਂ ਅਤੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਵੇਗੀ ।

Read More : ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *