ਚੰਡੀਗੜ੍ਹ, 10 ਨਵੰਬਰ 2026 : ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਸਬੰਧੀ ਵਿਧਾਇਕ ਇਆਲੀ ਨੇ ਕਿਹਾ ਕਿ ਸਰਕਾਰ ਵਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ।
ਕਿਸ ਕਾਰਨ ਮੰਗੀ ਜਾ ਰਹੀ ਹੈ ਪੈਰੋਲ
ਮਿਲੀ ਜਾਣਕਾਰੀ ਅਨੁਸਾਰ ਅਸਾਮ ਵਿਖੇ ਡਿਬਰੂਗੜ੍ਹ ਵਿਖੇ ਵਿਚ ਬੰਦ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ (Member of Parliament) ਅੰਮ੍ਰਿਤਪਾਲ ਸਿੰਘ ਵਲੋਂ ਜੋ ਅਦਾਲਤ ਵਲੋਂ ਪੈਰੋਲ ਮੰਗੀ ਜਾ ਰਹੀ ਹੈ ਦਾ ਮੁੱਖ ਕਾਰਨ ਉਨ੍ਹਾਂ ਵਲੋਂ ਆਪਣੀ ਦਾਦੀ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਦੇ ਨਾਲ-ਨਾਲ ਉਨ੍ਹ੍ਹਾਂ ਦੇ ਸੰਸਕਾਰ ਵਿਚ ਸ਼ਾਮਲ ਹੋਣਾ ਹੈ ।
ਹੋਰ ਕੀ ਕੀ ਆਖਿਆ ਵਿਧਾਇਕ ਇਆਲੀ ਨੇ
ਇਸ ਸੰਵੇਦਨਸ਼ੀਲ ਮੁੱਦੇ ‘ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ (MLA Manpreet Singh Ayali) ਨੇ ਵੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਦੋਹਰੇ ਮਾਪਦੰਡਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕਿਸੇ ਵੀ ਪੋਤੇ ਨੂੰ ਉਸ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੇ ਬੁਨਿਆਦੀ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ । ਉਨ੍ਹਾਂ ਕਿਹਾ ਕਿ ਇੱਕ ਪਾਸੇ ਸੰਗੀਨ ਅਤੇ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਸਿੱਖ ਕੈਦੀਆਂ ਅਤੇ ਰਾਜਨੀਤਿਕ ਬੰਦੀਆਂ ਨੂੰ ਬੁਨਿਆਦੀ ਮਨੁੱਖੀ ਰਾਹਤਾਂ ਅਤੇ ਅਧਿਕਾਰਾਂ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ ।
ਕੀ ਮੰਗ ਕੀਤੀ ਗਈ ਹੈ ਵਿਧਾਇਕ ਵਲੋਂ
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਨੂੰ ਦੋਹਰੇ ਮਾਪਦੰਡਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਦੇਰੀ ਦੇ ਅੰਮ੍ਰਿਤਪਾਲ ਸਿੰਘ ਨੂੰ ਕੁਝ ਦਿਨਾਂ ਦੀ ਪੈਰੋਲ (Parole) ਦੇਣੀ ਚਾਹੀਦੀ ਹੈ । ਜਿਕਰਯੋਗ ਹੈ ਕਿ ਦਾਦੀ ਦੇ ਦੇਹਾਂਤ ਤੋਂ ਬਾਅਦ `ਅਕਾਲੀ ਦਲ ਵਾਰਿਸ ਪੰਜਾਬ ਦੇ` ਅਤੇ ਸਮਰਥਕਾਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਪਰਿਵਾਰਕ ਦੁੱਖ ਵਿੱਚ ਸ਼ਰੀਕ ਹੋਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ ।
Read More : ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਕੀਤੀ ਪੈਰੋਲ ਸਬੰਧੀ ਅਰਜ਼਼ੀ ਦਾਇਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਅੰਮ੍ਰਿਤਪਾਲ ਪੈਰੋਲ ਮਾਮਲੇ ਵਿਚ ਸਰਕਾਰ ਅਪਣਾ ਰਹੀ ਹੈ ਦੋਹਰੇ ਮਾਪਦੰਡ : ਇਆਲੀ”