ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਰਨਗੇ ਖੇਡ ਮੈਦਾਨਾਂ ਦਾ ਉਦਘਾਟਨ

Bhagwant Mann

ਚੰਡੀਗੜ੍ਹ, 11 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਅਮਲੋਹ ਵਿਖੇ ਨਵੇਂ ਖੇਡ ਮੈਦਾਨਾਂ (New Playgrounds) ਦਾ ਉਦਘਾਟਨ ਕਰਕੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ।

ਕਿੰਨੇ ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Government of Punjab) ਵੱਲੋਂ ਸੂਬੇ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜੋ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਵਾਲੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਜੋ ਅੱਜ ਅਮਲੋਹ ਤੋਂ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਤਹਿਤ 1000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜਾਵੇਗਾ ।

ਕਿੰਨੇ ਖੇਡ ਮੈਦਾਨ ਕੀਤੇ ਜਾ ਚੁੱਕੇ ਹਨ ਲੋਕਾਂ ਨੂੰ ਸਮਰਪਿਤ

ਪ੍ਰਾਪਤ ਸੂਚਨਾ ਮੁਤਾਬਕ ਭਗਵੰਤ ਮਾਨ (Bhagwant Mann) ਸਰਕਾਰ ਵਲੋਂ ਹੁਣ ਤੱਕ ਪਹਿਲੇ ਪੜਾਅ ਤਹਿਤ 255 ਅਤੇ ਦੂਜੇ ਪੜਾਅ ਤਹਿਤ 509 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਤੇ ਹੁਣ ਤੀਜੇ ਪੜਾਅ ਵਿਚ 1,000 ਹੋਰ ਨਵੇਂ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ।

ਕੀ ਆਖਣਾ ਹੈ ਸਰਕਾਰ ਦਾ

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡ ਸਹੂਲਤਾਂ ਦਾ ਵਿਸਥਾਰ ਕਰਨਾ, ਖਿਡਾਰੀਆਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨਾ ਹੈ । ਪੰਜਾਬ ਸਰਕਾਰ ਨੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਦੁਹਰਾਈ ਹੈ ।

Read More : ਮੁੱਖ ਮੰਤਰੀ ਨੇ ਚੋਣਾਂ ਸਬੰਧੀ ਉਮੀਦਵਾਰਾਂ ਦੀ ਪਹਿਲੀ ਸੂਚੀ ਸਬੰਧੀ ਕੀਤਾ ਐਲਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *