ਐਨ. ਆਈ. ਏ. ਅਦਾਲਤ ਕਰਨ ਜਾ ਰਹੀ ਹੈ ਗੋਲਡੀ ਨੂੰ ਭਗੌੜਾ ਐਲਾਨਣ ਦੀ ਤਿਆਰੀ

Goldy Brar

ਚੰਡੀਗੜ੍ਹ, 8 ਜਨਵਰੀ 2026 : ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) (N. I. A.) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ (Goldie Brar) ਨੂੰ ਭਗੌੜਾ ਐਲਾਨਣ (To declare a fugitive) ਦੀ ਤਿਆਰੀ ਕਰ ਲਈ ਹੈ ।

ਕਿਸ ਮਾਮਲੇ ਵਿਚ ਕੀਤੀ ਜਾ ਰਹੀ ਹੈ ਇਹ ਕਾਰਵਾਈ

ਮਿਲੀ ਜਾਣਕਾਰੀ ਮੁਤਾਬਕ ਉਕਤ ਕਾਰਵਾਈ ਚੰਡੀਗੜ੍ਹ ਦੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ (Businessman Kuldeep Singh Makkar) ਦੇ ਘਰ ਫਾਇਰਿੰਗ ਮਾਮਲੇ ‘ਚ ਕੀਤੀ ਜਾ ਰਹੀ ਹੈ । ਭਾਰਤੀ ਸੁਰੱਖਿਆ ਜ਼ਾਬਤਾ 2023 ਦੀ ਧਾਰਾ 84 ਦੇ ਤਹਿਤ ਕਾਰਵਾਈ ਕਰਦੇ ਹੋਏ ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਉਸਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ।

ਗੋਲਡੀ ਖ਼ਿਲਾਫ਼ ਪਹਿਲਾਂ ਵੀ ਚੁੱਕੇ ਹਨ ਗੈਰ ਜ਼ਮਾਨਤੀ ਵਾਰੰਟ ਜਾਰੀ  

ਜਾਣਕਾਰੀ ਅਨੁਸਾਰ ਗੋਲਡੀ ਬਰਾੜ ਖ਼ਿਲਾਫ਼ ਪਹਿਲਾਂ ਵੀ ਨਾ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ । ਗੋਲਡੀ ਬਰਾੜ ਨੇ ਫਿਰੌਤੀ ਨਾ ਦੇਣ ‘ਤੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੀ ਕੋਠੀ ’ਤੇ ਫਾਇਰਿੰਗ ਕਰਵਾਈ ਸੀ। 30 ਦਿਨਾਂ ਦੇ ਅੰਦਰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗੋਲਡੀ ਬਰਾੜ ਨੂੰ ਭਗੌੜਾ ਐਲਾਨਿਆ ਜਾਵੇਗਾ । ਇਸ ਮਾਮਲੇ ‘ਚ ਐਨ. ਆਈ. ਏ. ਵੱਲੋਂ 8 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਸਨ। 27 ਫਰਵਰੀ ਨੂੰ ਅਗਲੀ ਸੁਣਵਾਈ ਹੋਵੇਗੀ । 

ਕਦੋਂ ਕੀਤਾ ਗਿਆ ਸੀ ਬਰਾੜ ਵਿਰੁੱਧ ਕੇਸ ਦਰਜ

ਗੋਲਡੀ ਬਰਾੜ ਵਿਰੁੱਧ 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਐਨ. ਆਈ. ਏ. ਨੇ 8 ਮਾਰਚ 2024 ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ । ਦੱਸਣਯੋਗ ਹੈਕਿ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ । ਉਸਨੂੰ ਕੇਂਦਰ ਸਰਕਾਰ ਨੇ ਪਹਿਲਾਂ ਹੀ ਅੱਤਵਾਦੀ ਐਲਾਨ ਚੁੱਕੀ ਹੈ ਅਤੇ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ ।

ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਹੋ ਗਈਆਂ ਹਨ ਤੇਜ਼ : ਸੂਤਰ

ਇਸ ਮਾਮਲੇ ਵਿੱਚ ਗੋਲਡੀ ਬਰਾੜ ‘ਤੇ ਧਾਰਾਵਾਂ 120 ਬੀ (ਅਪਰਾਧਿਕ ਸਾਜ਼ਿਸ਼), 336 (ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲਾ ਲਾਪਰਵਾਹੀ ਵਾਲਾ ਕੰਮ), 384 (ਜਬਰਦਸਤੀ) ਅਤੇ 506 (ਅਪਰਾਧਿਕ ਧਮਕੀ) ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ. ਏ. ਪੀ. ਏ. ) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਦੇ ਤਹਿਤ ਦੋਸ਼ ਲਗਾਏ ਗਏ ਹਨ । ਜੇਕਰ ਉਹ ਨਿਰਧਾਰਤ ਸਮੇਂ ਦੇ ਅੰਦਰ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਹੈ ਤਾਂ ਉਸਦੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ । ਸੂਤਰਾਂ ਅਨੁਸਾਰ ਉਸਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ।

Read More : ਐਨ. ਆਈ. ਏ. ਨੇ ਕੀਤੀ ਨੀਮਰਾਣਾ ਹੋਟਲ ਗੋਲੀਬਾਰੀ ਮਾਮਲੇ ‘ਚ ਚਾਰਜਸ਼ੀਟ ਦਾਖਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *