ਮਮਤਾ ਦੇ ਵਿਰੋਧ ਦੇ ਬਾਵਜੂਦ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

Election Commission

ਕੋਲਕਾਤਾ, 12 ਜਨਵਰੀ 2026 : ਚੋਣ ਕਮਿਸ਼ਨ (Election Commission) ਨੇ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਦੇ ਵਿਰੋਧ ਦੇ ਬਾਵਜੂਦ ਬਹੁ-ਮੰਜ਼ਿਲਾ ਰਿਹਾਇਸ਼ੀ ਕੰਪਲੈਕਸਾਂ ‘ਚ ਵੋਟਿੰਗ ਬੂਥ (Voting booth) ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ ਹੈ । ਕਮਿਸ਼ਨ ਨੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਦੇ ਵਿਚਾਲੇ ਇਹ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ ਕੁੱਲ 7 ਜ਼ਿਲਿਆਂ ‘ਚ 69 ਬਹੁਮੰਜ਼ਿਲਾ ਰਿਹਾਇਸ਼ੀ ਕੈਪਲੈਕਸਾਂ ਦੀ ਪਛਾਣ ਕੀਤੀ ਗਈ ਹੈ ।

ਪੱਛਮੀ ਬੰਗਾਲ ‘ਚ ਬਹੁ-ਮੰਜ਼ਿਲਾ ਇਮਾਰਤਾਂ ‘ਚ ਵੀ ਬਣਨਗੇ ਵੋਟਿੰਗ ਬੁਥ

300 ਤੋਂ ਵੱਧ ਰਜਿਸਟਰਡ ਵੋਟਰਾਂ ਵਾਲੇ ਕੰਪਲੈਕਸਾਂ ‘ਚ ਵੋਟਿੰਗ ਬੂਥ ਸਥਾਪਿਤ ਕੀਤੇ ਜਾਣਗੇ। ਪੱਛਮੀ ਬੰਗਾਲ (West Bengal) ‘ਚ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਦੇ ਦਫਤਰ ਦੇ ਅਧਿਕਾਰੀਆਂ ਅਨੁਸਾਰ ਦੱਖਣੀ ਕੋਲਕਾਤਾ ਦੇ 2 ਅਤੇ ਉੱਤਰੀ ਕੋਲਕਾਤਾ ਦੇ 8 ਰਿਹਾਇਸ਼ੀ ਕੰਪਲੈਕਸਾਂ ‘ਚ ਵੋਟਿੰਗ ਬੂਥ ਸਥਾਪਿਤ ਕੀਤੇ ਜਾਣਗੇ। ਜ਼ਿਲਿਆਂ ਦੀ ਗੱਲ ਕਰੀਏ ਤਾਂ ਦੱਖਣੀ 24 ਪਰਗਨਾ ‘ਚ ਸਭ ਤੋਂ ਵੱਧ 25 ਅਜਿਹੇ ਕੰਪਲੈਕਸ ਹੋਣਗੇ । ਇਸ ਤੋਂ ਬਾਅਦ ਉੱਤਰੀ 24 ਪਰਗਨਾ ‘ਚ 22 ਹੋਣਗੇ। ਹਾਵੜਾ ‘ਚ 4, ਪੂਰਬੀ ਬਰਧਮਾਨ ‘ਚ 3 ਅਤੇ ਹੁਗਲੀ ‘ਚ 5 ਰਿਹਾਇਸ਼ੀ ਕੰਪਲੈਕਸਾਂ ‘ਚ ਵੋਟਿੰਗ ਬੂਥ ਸਥਾਪਿਤ ਕੀਤੇ ਜਾਣਗੇ । 

Read More : ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *