ਮੁੱਖ ਮੰਤਰੀ ਮਾਨ ਨੇ ਲਿਆ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ

Laljit Bhullar

ਚੰਡੀਗੜ੍ਹ, 21 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਮੰਤਰੀ (Cabinet Minister) ਲਾਲਜੀਤ ਭੁੱਲਰ ਤੋੋਂ ਅਸਤੀਫਾ (Resignation) ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਰਿਹਾ ਅਸਤੀਫਾ ਲੈਣ ਦਾ

ਮਿਲੀ ਜਾਣਕਾਰੀ ਅਨੁਸਾਰ ਇਕ ਜਾਰੀ ਹੋਈ ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਤੋਂ ਅਸਤੀਫ਼ ਲੈ ਲਿਆ ਗਿਆ ਹੈ । ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ ।

ਡੀ. ਐਮ. ਵਲੋਂ ਖੁਦਕੁਸ਼ੀ ਕੀਤੇ ਜਾਣੇ ਤੇ ਜਿੰਮੇਵਾਰ ਠਹਿਰਾਇਆ ਗਿਆ

ਦੱਸਣਯੋਗ ਹੈ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ । ਉਨ੍ਹਾਂ ਨੇ ਕਥਿਤ ਤੌਰ `ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਆਪਣੇ ਕੰਮਾਂ ਲਈ ਜਿ਼ੰਮੇਵਾਰ ਠਹਿਰਾਇਆ ਹੈ । ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਜੋ ਹੁਣ ਸੋਸ਼ਲ ਮੀਡੀਆ `ਤੇ ਵਾਇਰਲ ਹੋ ਗਈ ਹੈ । ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ `ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ । ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ।

Read More : ਆਜ਼ਮ ਖਾਨ ਨੇ ਜੌਹਰ ਟਰੱਸਟ ਤੋਂ ਅਸਤੀਫਾ ਦਿੱਤਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।Edit

Leave a Reply

Your email address will not be published. Required fields are marked *