ਚੰਡੀਗੜ੍ਹ 23 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਵਿੱਢੀ ਮੁਹਿੰਮ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 60ਵੇਂ ਦਿਨ 675 ਥਾਵਾਂ ਤੇ ਛਾਪੇਮਾਰੀ (Raid) ਕੀਤੀ ਗਈ ਹੈ ।
ਪੁਲਸ ਟੀਮਾਂ ਨੇ ਮੁਹਿੰਮ ਦੌਰਾਨ ਕਿੰਨੇ ਵਿਅਕਤੀਆਂ ਨੂੰ ਕੀਤਾ ਹੈ ਗ੍ਰਿਫ਼ਤਾਰ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 60ਵੇਂ ਦਿਨ ਪੰਜਾਬ ਪੁਲਸ (Punjab Police) ਦੀਆਂ ਟੀਮਾਂ ਨੇ 416 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ (Weapons recovered) ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 16,099 ਹੋ ਗਈ ਹੈ । ਇਸ ਤੋਂ ਇਲਾਵਾ, 100 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 168 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ (Fugitive criminals) ਨੂੰ ਵੀ ਗ੍ਰਿਫਤਾਰ ਕੀਤਾ ਹੈ ।
ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 385ਵਾਂ ਦਿਨ
ਪੰਜਾਬ ਵਿਚ ਨਸਿ਼ਆਂ ਵਿਰੁੱਧ ਜੰਗ ਜਿਸਨੂੰ 385ਵਾਂ ਦਿਨ ਹੋ ਚੁੱਕਿਆ ਹੈ ਤਹਿਤ ਪੁਲਸ ਟੀਮਾਂ ਨੇ 125 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫਤਾਰ ਕੀਤਾ ਅਤੇ 9.8 ਕਿਲੋਗ੍ਰਾਮ ਹੈਰੋਇਨ, 906 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 36,560 ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ ਸਿਰਫ਼ 385 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 54,886 ਹੋ ਗਈ ਹੈ ।
Read More : ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 57ਵੇਂ ਦਿਨ 541 ਥਾਵਾਂ ਤੇ ਹੋਈ ਛਾਪੇਮਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
