ਚਾਰ ਨੌਜਵਾਨਾਂ ਨੂੰ ਪੁਲਸ ਨੇ ਕੀਤਾ ਵੱਖ-ਵੱਖ ਦੋਸ਼ਾਂ ਤਹਿਤ ਗ੍ਰਿਫ਼ਤਾਰ

Rape

ਮੋਹਾਲੀ, 25 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ ਦੇ ਥਾਣਾ ਮੁੱਲਾਂਪੁਰ ਦੀ ਪੁਲਸ ਵਲੋਂ ਚਾਰ ਨੌਜਵਾਨਾਂ (Four young people) ਨੂੰ ਵੱਖ-ਵੱਖ ਗੰਭੀਰ ਦੋਸ਼ਾਂ ਦੇ ਚਲਦਿਆਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕਿਹੜੇ ਕਿਹੜੇ ਦੋਸ਼ ਤਹਿਤ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਮੁੱਲਾਂਪੁਰ ਪੁਲਸ ਵਲੋਂ ਜੋ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਨੂੰ ਜਿਹੜੇ ਜਿਹੜੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਹਨ 15 ਸਾਲਾ ਲੜਕੀ ਨਾਲ ਕਈ ਦਿਨਾਂ ਤੱਕ ਜਬਰ ਜਨਾਹ (Rape) ਕਰਨ, ਕੁੱਟਮਾਰ ਕਰਨ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਸ਼ਾਮਲ ਹਨ । ਸੂਚਨਾ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿਚੋਂ ਮੁੱਖ ਮੁਲਜਮ ਪੀੜ੍ਹਤਾ ਦਾ ਜਮਾਤੀ ਜਦੋਂ ਕਿ ਤਿੰਨ ਬਾਕੀ ਦੇ ਉਸਦੇ ਜਾਣਕਾਰ ਹਨ ।

ਕਿਸ ਕਿਸ ਧਾਰਾ ਤਹਿਤ ਕੀ ਕੀ ਦੋਸ਼ ਲਗਾਏ ਗਏ ਹਨ

ਪੁਲਸ ਵਲੋਂ ਚਾਰੋਂ ਨੌਜਵਾਨਾ ਵਿਰੁੱਧ ਪੋਕਸੋ ਐਕਟ (POCSO Act) ਤਹਿਤ ਗੰਭੀਰ ਧਾਰਾਵਾਂ ਲਗਾਉਂਦਿਆਂ ਧਾਰਾ 70 (2) ਤਹਿਤ ਸਮੂਹਿਕ ਬਲਾਤਕਾਰ, ਧਾਰਾ 61 (2) ਤਹਿਤ ਅਪਰਾਧਿਕ ਸਾਜਿਸ਼, ਧਾਰਾ (3/15) ਤਹਿਤ ਨਾਬਾਲਗਾਂ ਵਿਰੁੱਧ ਜਿਨਸੀ ਅਪਰਾਧ ਅਤੇ (66/66) ਧਾਰਾ ਤਹਿਤ ਇਤਰਾਜ਼ਯੋਗ ਵੀਡੀਓ ਬਣਾਉਣ ਅਤੇ ਪ੍ਰਸਾਰਿਤ ਕਰਨਾ ਸ਼ਾਮਲ ਹਨ ।

ਪੁਲਸ ਜਾਂਚ ਵਿਚ ਕੀ ਆਇਆ ਸਾਹਮਣੇ

ਪੰਜਾਬ ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਲੜਕੀ ਨੂੰ ਅਕਸਰ ਸੁਨਸਾਨ ਥਾਵਾਂ `ਤੇ ਲਿਜਾਂਦੇ ਸਨ, ਜਿੱਥੇ ਉਨ੍ਹਾਂ ਨੇ ਕਈ ਵਾਰ ਉਸ ਨਾਲ ਸਮੂਹਿਕ ਬਲਾਤਕਾਰ (Gang rape) ਕੀਤਾ ਅਤੇ ਮੁਲਜ਼ਮਾਂ ਨੇ ਪੀੜਤਾ ਦੀ ਇੱਕ ਇਤਰਾਜ਼ਯੋਗ ਵੀਡੀਓ (Objectionable video) ਵੀ ਬਣਾ ਲਈ ਸੀ ਅਤੇ ਉਸ ਨੂੰ ਕਿਸੇ ਨੂੰ ਕੁਝ ਵੀ ਦੱਸਣ `ਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਸਨ ।

ਡਰ ਕਾਰਨ ਲੜਕੀ ਕਈ ਦਿਨਾਂ ਤੱਕ ਚੁੱਪ ਰਹੀ ਪਰ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਮੁਲਜ਼ਮਾਂ ਵਿੱਚੋਂ ਇੱਕ ਨੇ ਗੁੱਸੇ ਵਿੱਚ ਆ ਕੇ ਉਹ ਵੀਡੀਓ ਇੱਕ ਨਿੱਜੀ ਸੋਸ਼ਲ ਮੀਡੀਆ ਗਰੁੱਪ ਵਿੱਚ ਅਪਲੋਡ ਕਰ ਦਿੱਤੀ । ਬਦਨਾਮੀ ਦੇ ਡਰ ਅਤੇ ਪਰੇਸ਼ਾਨੀ ਕਾਰਨ ਪੀੜਤਾ ਨੇ ਅੰਤ ਵਿੱਚ ਆਪਣੇ ਮਾਪਿਆਂ ਨੂੰ ਸਾਰੀ ਹੱਡ ਬੀਤੀ ਸੁਣਾਈ, ਜਿਨ੍ਹਾਂ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿਚੋਂ ਤਿੰਨ ਨਾਬਾਲਗ ਤੇ ਇਕ 20 ਸਾਲਾਂ ਦਾ ਹੈ

ਅਧਿਕਾਰੀਆਂ ਨੇ ਦੱਸਿਆ ਕਿ ਸਿ਼ਕਾਇਤ ਮਿਲਣ ਦੇ ਕੁਝ ਹੀ ਘੰਟਿਆਂ ਦੇ ਅੰਦਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਚਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਤਿੰਨ ਨਾਬਾਲਗ ਹਨ, ਜਦਕਿ ਚੌਥਾ ਮੁਲਜ਼ਮ 20 ਸਾਲ ਦਾ ਹੈ । ਪੁਲਸ ਮੁਤਾਬਕ ਪੀੜ੍ਹਤਾ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਉਸ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ।

Read More : ਅਧਿਆਪਕ ਨੇ ਕੀਤਾ ਵਿਦਿਆਰਥਣ ਨਾਲ ਜਬਰ ਜਨਾਹ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *