ਪਟਿਆਲਾ 14 ਨਵੰਬਰ 2025 : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਅੱਜ ਬਾਲ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਬੋਲੜਕਲਾਂ ਪਟਿਆਲਾ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ।
ਸੀ. ਜੇ. ਐਮ. ਨੇ ਕੀਤਾ ਵਿਦਿਆਰਥੀਆਂ-ਅਧਿਆਪਕਾਂ ਤੇ ਸਟਾਫ ਨਾਲ ਸੰਵਾਦ ਸਾਂਝਾ
ਸੈਮੀਨਾਰ ਦੌਰਾਨ ਅਮਨਦੀਪ ਕੰਬੋਜ ਸੀ. ਜੇ. ਐੱਮ.-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨਾਲ ਸੰਵਾਦ ਕੀਤਾ ਅਤੇ ਬੱਚਿਆਂ ਦੇ ਅਧਿਕਾਰਾਂ, ਸਿੱਖਿਆ, ਸੁਰੱਖਿਆ ਅਤੇ ਤੰਦਰੁਸਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਕਾਨੂੰਨੀ ਜਾਗਰੂਕਤਾ ਨੂੰ ਨੌਜਵਾਨ ਮਨਾਂ ਨੂੰ ਸਸ਼ਕਤ ਬਣਾਉਣ ਦਾ ਅਹਿਮ ਸਾਧਨ ਦੱਸਦਿਆਂ, ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਆਪਣੇ ਅਧਿਕਾਰਾਂ ਅਤੇ ਜਿ਼ੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ।
ਅਮਨਦੀਪ ਕੰਬੋਜ ਨੇ ਕੀਤੀ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਉਤਸ਼ਾਹ ਦੀ ਸਰਾਹਨਾ
ਬਾਲ ਦਿਵਸ ਨੂੰ ਸਮਰਪਿਤ, ਵਿਦਿਆਰਥੀਆਂ ਵੱਲੋਂ ਕਲਾ ਪ੍ਰਗਟਾਵਾ, ਬੱਚਿਆਂ ਦੇ ਅਧਿਕਾਰਾਂ ਸਬੰਧੀ ਪੋਸਟਰ ਬਣਾਉਣ ਮੁਕਾਬਲੇ, ਸਮਾਜਿਕ ਸਚੇਤਨਾ ਤੋਂ ਪ੍ਰਭਾਵਿਤ ਸਕਿਟਾਂ ਅਤੇ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦੀ ਪ੍ਰਸ਼ੰਸਾ ਹਾਸਲ ਕੀਤੀ । ਅਮਨਦੀਪ ਕੰਬੋਜ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਉਤਸ਼ਾਹ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਗਤੀਵਿਧੀਆਂ ਨੌਜਵਾਨਾਂ ਵਿੱਚ ਸਿਰਫ਼ ਆਤਮ-ਵਿਸ਼ਵਾਸ ਹੀ ਨਹੀਂ ਜਨਮਾਉਂਦੀਆਂ, ਸਗੋਂ ਸਮਾਜਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕਤਾ ਪੈਦਾ ਕਰਦੀਆਂ ਹਨ। ਉਹਨਾਂ ਨੇ ਭਾਗੀਦਾਰ ਵਿਦਿਆਰਥੀਆਂ ਨੂੰ ਤਮਗੇ ਅਤੇ ਸਨਮਾਨ ਪ੍ਰਮਾਣ ਪੱਤਰ ਵੀ ਭੇਂਟ ਕੀਤੇ ।
ਬਾਲ ਦਿਵਸ ਮੌਕੇ ਕਰਵਾਇਆ ਸੈਮੀਨਾਰ ਹੋਇਆ ਮਹੱਤਵਪੂਰਨ ਕਦਮ ਸਾਬਤ
ਇਸ ਮੌਕੇ ਅਮਨਦੀਪ ਕੰਬੋਜ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤਾਂ, ਲੋਕ ਅਦਾਲਤਾਂ, ਅਤੇ ਮੀਡੀਏਸ਼ਨ ਤੇ ਕੰਸੀਲੀਏਸ਼ਨ ਕੇਂਦਰ ਦੇ ਫਾਇਦਿਆਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ। ਵਧੇਰੇ ਜਾਣਕਾਰੀ ਲਈ ਉਨ੍ਹਾਂ ਨੇ ਹੈਲਪਲਾਈਨ 15100 ਅਤੇ ਦਫ਼ਤਰ ਨੰਬਰ 0175-2306500 ਰਾਹੀਂ ਸੰਪਰਕ ਕਰਨ ਦੀ ਅਪੀਲ ਕੀਤੀ ।ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਬਾਲ ਦਿਵਸ ਮੌਕੇ ਆਯੋਜਿਤ ਇਹ ਸੈਮੀਨਾਰ ਬੱਚਿਆਂ ਦੇ ਹੱਕਾਂ ਅਤੇ ਭਵਿੱਖ ਦੀ ਨਿਰਮਾਣ ਪ੍ਰਕਿਰਿਆ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ ।
Read More : ਇੱਕ ਰੋਜ਼ਾ ਅੰਗਰੇਜ਼ੀ ਵਿਸ਼ੇ ਦੀ ਟ੍ਰੇਨਿੰਗ ਕਰਵਾਈ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
