ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ

Davinder

ਬਠਿੰਡਾ, 30 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਵਿਖੇ ਕਾਂਗਰਸੀ ਆਗੂ ਦੇ ਪੁੱਤਰ ਵਲੋਂ ਲਾਇਸੈਂਸੀ ਪਿਸਤੌਲ ਨਾਲ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੀ ਮੌੜ ਮੰਡੀ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰ ਨੱਟ ਨੇ ਖੁਦਕੁਸ਼ੀ ਕਰ ਲਈ । ਸੁਖਰਾਜ ਨੇ ਆਪਣੇ ਲਾਇਸੈਂਸੀ ਪਿਸਤੌਲ (Licensed pistol) ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ । ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸਨੇ ਮੋਹਾਲੀ ਦੇ ਇੱਕ ਬਿਲਡਰ ‘ਤੇ ਗੰਭੀਰ ਦੋਸ਼ ਲਗਾਏ ।

ਖੁਦਕੁਸ਼ੀ ਕਰਨ ਵਾਲੇ ਨੌਜਵਾਨ ਨੇ ਕੀ ਆਖਿਆ ਵੀਡੀਓ ਵਿਚ

ਮ੍ਰਿਤਕ ਨੌਜਵਾਨ ਦੇ ਪਿਤਾ ਸੁਖਰਾਜ ਨੇ ਕਿਹਾ ਕਿ ਬਿਲਡਰ ਨੇ ਉਸ ਤੋਂ ਕਰੋੜਾਂ ਰੁਪਏ ਲਏ ਸਨ ਅਤੇ ਉਹ ਇਸ ਕਾਰਨ ਪ੍ਰੇਸ਼਼ਾਨ ਸੀ । ਵੀਡੀਓ ਵਿਚ ਦਵਿੰਦਰ ਨੱਟ ਨੇ ਕਿਹਾ ਕਿ ਮੈਂ ਆਪਣੀ ਪਹਿਲੀ ਅਤੇ ਆਖਰੀ ਵੀਡੀਓ ਬਣਾ ਰਿਹਾ ਹਾਂ । ਮੇਰੇ ਨਾਲ ਧੋਖਾ ਹੋਇਆ ਹੈ । ਮੈਂ ਆਪਣੇ ਪਰਿਵਾਰ ਲਈ ਇਨਸਾਫ ਚਾਹੁੰਦਾ ਹਾਂ । ਇਸ ਤੋਂ ਬਾਅਦ ਉਸਨੇ ਆਪਣੀ 30 ਬੋਰ ਦੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ । ਦਵਿੰਦਰ ਨੱਟ ਇੱਕ ਵਕੀਲ ਸੀ । ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ । ਸੁਖਰਾਜ ਨੱਟ ਦੀ ਵੀ ਮੌਤ ਹੋ ਗਈ ਹੈ ।

Read More : ਕੈਨੇਡਾ ਗਈ ਪਤਨੀ ਦੀ ਬੇਵਫਾਈ ਤੰਗ ਪਤੀ ਨੇ ਕੀਤੀ ਖੁਦਕੁਸ਼ੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *