ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ

Vigilance

ਪਟਿਆਲਾ, 3 ਅਪ੍ਰੈਲ 2026 : ਪੰਜਾਬ ਵਿਜੀਲੈਂਸ (Punjab Vigilance) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । 

ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ. ਐਸ. ਪੀ. ਸੀ. ਐਲ. ਦਫ਼ਤਰ ਸਬ-ਡਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ-ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ (Vigilance) ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ. ਡੀ. ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ । ਇਸ ਸਬੰਧ ਵਿੱਚ ਮੁਲਜ਼ਮ ਐਸ. ਡੀ. ਓ. ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ।

ਸਿ਼ਕਾਇਤਕਰਤਾ ਨੇ ਕਰ ਲਈ ਸੀ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ

ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ । ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ । ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਵਿਜੀਲੈਂਸ ਬਿਊਰੋ ਨੇ ਏ. ਐਸ. ਆਈ. ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *